ਨੌਜਵਾਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਮੌਕੇ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਸਰਕਾਰ ਨੇ ਪੰਜਾਬ ਵਿਚ ਬਾਇਓ ਗੈਸ ਅਤੇ ਬਾਇਓ ਸੀ.ਐਨ.ਜੀ. ਪਲਾਂਟਾਂ ਦੀ ਸਥਾਪਨਾ ਲਈ ਇੰਡੀਅਨ ਆਇਲ ਨਾਲ ਇਕ ਸਮਝੌਤਾ ਕੀਤਾ ਹੈ। ਇਸ ਸਮਝੌਤੇ ਨਾਲ ਲਗਭਗ 4000 ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਸੂਬਾ ਸਰਕਾਰ ਦਾ ਇਹ ਉਪਰਾਲਾ ਝੋਨੇ ਦੀ ਪਰਾਲੀ ਸਾੜਨ ਦੀ ਰੋਕਥਾਮ ਅਤੇ ਢੁਕਵੇਂ ਹੱਲ ਲੱਭਣ ਲਈ ਕੀਤੇ ਜਾ ਰਹੇ ਠੋਸ ਯਤਨਾਂ ਦਾ ਹਿੱਸਾ ਹੈ। ਮੁੱਖ ਮੰਤਰੀ ਦੀ ਹਾਜ਼ਰੀ ਵਿਚ ਇੰਡੀਅਨ ਆਇਲ ਨੇ ਪੰਜਾਬ ਬਿਊਰੋ ਆਫ ਇੰਡਸਟਰੀਅਲ ਪ੍ਰਮੋਸ਼ਨ ਤੇ ਪੰਜਾਬ ਊਰਜਾ ਵਿਕਾਸ ਅਥਾਰਟੀ ਨਾਲ ਸਮਝੌਤਾ ਸਹੀਬੰਦ ਕੀਤਾ।
ਨਵੀ ਤਕਨੀਕ ‘ਤੇ ਅਧਾਰਿਤ ਇਨ੍ਹਾਂ ਪਲਾਂਟਾਂ ਨੂੰ ਸਥਾਪਤ ਕਰਨ ਲਈ 5000 ਕਰੋੜ ਦਾ ਨਿਵੇਸ਼ ਹੋਵੇਗਾ ਅਤੇ ਇਨ੍ਹਾਂ ਨਾਲ ਲਗਪਗ 4000 ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਹਾਸਲ ਹੋਣਗੇ। ਇਹ ਪ੍ਰੋਜੈਕਟ ਪੇਂਡੂ ਖੇਤਰਾਂ ਵਿਚ ਰੋਜ਼ਗਾਰ ਪੈਦਾ ਕਰਨ ਵਿਚ ਸਹਾਈ ਹੋਵੇਗਾ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …