ਕਿਸੇ ਸਮੇਂ ਬਾਬੂ ਕਾਂਸ਼ੀ ਰਾਮ ਦੇ ਬਹੁਤ ਨੇੜੇ ਸੀ ਕੈਂਥ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸੂਬਾਈ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਤਨਾਮ ਸਿੰਘ ਕੈਂਥ ਦਾ ਐਤਵਾਰ ਨੂੰ ਮੁਹਾਲੀ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ ਪਿਛਲੇ ਕਰੀਬ ਡੇਢ ਮਹੀਨੇ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਜਾਣਕਾਰੀ ਅਨੁਸਾਰ ਸਤਨਾਮ ਸਿੰਘ ਕੈਂਥ ਕਾਫੀ ਸਮਾਂ ਬਹੁਜਨ ਸਮਾਜ ਪਾਰਟੀ ਵਿੱਚ ਰਹੇ ਅਤੇ ਉਹ ਬਸਪਾ ਦੇ ਸੁਪਰੀਮੋ ਬਾਬੂ ਕਾਂਸ਼ੀ ਰਾਮ ਦੇ ਨੇੜਲੇ ਸਾਥੀਆਂ ਵਿਚੋਂ ਸਨ। ਸਤਨਾਮ ਸਿੰਘ ਕੈਂਥ ਦੀ ਮੌਤ ਨਾਲ ਦੋਆਬੇ ਦੀ ਦਲਿਤ ਰਾਜਨੀਤੀ ਵਿੱਚ ਵੱਡਾ ਖਲਾਅ ਪੈਦਾ ਹੋ ਗਿਆ ਹੈ। ਕੈਂਥ ਬਸਪਾ ਦੀ ਟਿਕਟ ‘ਤੇ 1998 ਵਿੱਚ ਫਿਲੌਰ ਲੋਕ ਸਭਾ ਹਲਕੇ ਤੋਂ ਐਮਪੀ ਦੀ ਚੋਣ ਜਿੱਤੇ ਸਨ। ਹੁਣ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਤੇ ਅੱਜ ਕੱਲ੍ਹ ਉਹ ਕਾਂਗਰਸ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਸਨ। ਕੈਂਥ ਦਾ ਸੰਸਕਾਰ ਭਲਕੇ ਉਹਨਾਂ ਦੇ ਪਿੰਡ ਛੋਕਰਾਂ ਜ਼ਿਲ੍ਹਾ ਨਵਾਂ ਸ਼ਹਿਰ ਵਿਚ ਕੀਤਾ ਜਾਵੇਗਾ। ਕੈਂਥ ਦੇ ਦੇਹਾਂਤ ‘ਤੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਸੁਖਪਾਲ ਖਹਿਰਾ, ਭਾਜਪਾ ਦੇ ਪੰਜਾਬ ਪ੍ਰਧਾਨ ਵਿਜੇ ਸਾਂਪਲਾ ਅਤੇ ਹੋਰ ਬਹੁਤ ਸਾਰੇ ਧਾਰਮਿਕ, ਸਿਆਸੀ ਤੇ ਰਾਜਨੀਤਕ ਆਗੂਆਂ ਨੇ ਕੈਂਥ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …