ਅੰਮ੍ਰਿਤਸਰ ਦੇ ਸੰਸਦ ਮੈਂਬਰ ਔਜਲਾ ਨੇ ਕੇਂਦਰ ਦਾ ਕੀਤਾ ਧੰਨਵਾਦ
ਅੰਮ੍ਰਿਤਸਰ/ਬਿਊਰੋ ਨਿਊਜ਼
ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਤੋਂ ਲੰਡਨ ਜਾਣ ਤੇ ਲੰਡਨ ਤੋਂ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲਿਆਂ ਲਈ ਹੁਣ ਸੌਖਾ ਹੋ ਜਾਵੇਗਾ। ਹੁਣ ਅੰਮ੍ਰਿਤਸਰ ਤੋਂ ਲੰਡਨ ਜਾਣ ਲਈ ਪੰਜਾਬੀਆਂ ਨੂੰ ਦਿੱਲੀ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ 15 ਫਰਵਰੀ ਤੋਂ ਅੰਮ੍ਰਿਤਸਰ ਤੋਂ ਬਰਮਿੰਗਮ ਲਈ ਸਿੱਧੀ ਉਡਾਣ ਸ਼ੁਰੂ ਹੋ ਰਹੀ ਹੈ। ਇਹ ਫਲਾਈਟ ਹਫਤੇ ਵਿੱਚ ਦੋ ਦਿਨ ਚੱਲੇਗੀ। ਇਸ ਦਾ ਖੁਲਾਸਾ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ। ਔਜਲਾ ਨੇ ਦੱਸਿਆ ਕਿ ਪੰਜਾਬੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਉਡਾਣ ਸ਼ੁਰੂ ਕੀਤੀ ਜਾਵੇ ਕਿਉਂਕਿ ਲੋਕਾਂ ਨੂੰ ਅੰਮ੍ਰਿਤਸਰ ਤੋਂ ਲੰਡਨ ਜਾਣ ਲਈ ਪਹਿਲਾਂ ਦਿੱਲੀ ਜਾਣਾ ਪੈਂਦਾ ਸੀ ਤੇ ਬਾਅਦ ਵਿੱਚ ਉੱਥੋਂ ਲੰਡਨ ਲਈ ਹੋਰ ਫਲਾਈਟ ਲੈਣੀ ਪੈਂਦੀ ਸੀ। ਔਜਲਾ ਨੇ ਪੰਜਾਬੀਆਂ ਦੀ ਇਸ ਮੰਗ ਨੂੰ ਪੂਰਾ ਕੀਤੇ ਜਾਣ ‘ਤੇ ਕੇਂਦਰੀ ਹਵਾਈ ਮੰਤਰੀ ਦਾ ਧੰਨਵਾਦ ਵੀ ਕੀਤਾ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …