ਬੱਧਨੀ ਕਲਾਂ ਦੇ ਤਿੰਨ ਨੌਜਵਾਨਾਂ ਦੀ ਮੌਤ
ਮੋਗਾ/ਬਿਊਰੋ ਨਿਊਜ਼
ਮੋਗਾ ਜ਼ਿਲ੍ਹੇ ਦੇ ਪਿੰਡ ਬੁੱਟਰ ਕੋਲ ਸੜਕ ਕੰਢੇ ਬਣੇ ਛੱਪੜ ਵਿੱਚ ਇੱਕ ਇੰਡੀਕਾ ਕਾਰ ਦੇ ਡਿੱਗ ਜਾਣ ਕਾਰਨ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਤਿੰਨੇ ਨੌਜਵਾਨ ਪਿੰਡ ਬੱਧਨੀ ਕਲਾਂ ਦੇ ਸਨ। ਉਹ ਜਗਰਾਉਂ ਤੋਂ ਕਿਸੇ ਪਾਰਟੀ ਵਿੱਚ ਸ਼ਾਮਲ ਹੋ ਕੇ ਵਾਪਸ ਪਿੰਡ ਜਾ ਰਹੇ ਸਨ। ਬੱਧਨੀ ਕਲਾਂ ਥਾਣਾ ਦੇ ਸਹਾਇਕ ਸਬ ਇੰਸਪੈਕਟਰ ਬਲਧੀਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮੰਗਲਜੀਤ ਸਿੰਘ, ਮਨਪ੍ਰੀਤ ਸਿੰਘ ਤੇ ਧਰਮਿੰਦਰ ਸਿੰਘ ਵਜੋਂ ਹੋਈ ਹੈ। ਸਾਰਿਆਂ ਦੀ ਉਮਰ 26 ਤੋਂ 30 ਸਾਲ ਦੇ ਦਰਮਿਆਨ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੜਕ ‘ਤੇ ਮਿੱਟੀ ਦਾ ਢੇਰ ਪਿਆ ਸੀ ਤੇ ਹਨੇਰਾ ਹੋਣ ਕਾਰਨ ਉਨ੍ਹਾਂ ਨੂੰ ਵਿਖਾਈ ਨਹੀਂ ਦਿੱਤਾ ਤੇ ਬਚਾਅ ਲਈ ਕਾਰ ਦੂਜੇ ਪਾਸੇ ਮੋੜ ਦਿੱਤੀ ਤੇ ਛੱਪੜ ਵਿੱਚ ਜਾ ਡਿੱਗੀ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …