ਜ਼ਮੀਨ ਬਾਰੇ ਸਵੈ ਘੋਸ਼ਣਾ ਪੱਤਰ ਦੇਣਾ ਹੋਵੇਗਾ ਲਾਜ਼ਮੀ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਰਜ਼ਾ ਮੁਆਫੀ ਸਕੀਮ ਬਾਰੇ ਨਵਾਂ ਫੈਸਲਾ ਕੀਤਾ ਹੈ। ਹੁਣ ਕਰਜ਼ਾ ਮੁਆਫੀ ਸਕੀਮ ਦਾ ਲਾਭ ਲੈਣ ਵਾਲਿਆਂ ਨੂੰ ਆਪਣੀ ਜ਼ਮੀਨ ਬਾਰੇ ਸਵੈ-ਘੋਸ਼ਣਾ ਪੱਤਰ ਦੇਣਾ ਪਵੇਗਾ। ਇਹ ਇਸ ਲਈ ਹੈ ਕਿ ਕਰਜ਼ਾ ਮੁਆਫੀ ਸਕੀਮ ਦਾ ਲਾਭ ਸਿਰਫ ਅਸਲ ਹੱਕਦਾਰ ਅਤੇ ਯੋਗ ਕਿਸਾਨਾਂ ਨੂੰ ਦਿੱਤਾ ਜਾ ਸਕੇ। ਇਸੇ ਤਰ੍ਹਾਂ ਸਰਕਾਰੀ ਮੁਲਾਜ਼ਮਾਂ ਅਤੇ ਸੇਵਾ-ਮੁਕਤ ਪੈਨਸ਼ਨਰਾਂ ਜੋ ਆਮਦਨ ਕਰ ਅਦਾ ਕਰਦੇ ਹਨ, ਨੂੰ ਸਕੀਮ ਦੇ ਘੇਰੇ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਛੇਤੀ ਜਾਰੀ ਕਰ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿਰਫ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਵੱਲੋਂ ਦਿੱਤੇ ਵੇਰਵਿਆਂ ‘ਤੇ ਹੀ ਭਰੋਸਾ ਨਹੀਂ ਕੀਤਾ ਜਾ ਸਕਦਾ। ਚੇਤੇ ਰਹੇ ਕਿ ਜਿਹੜੀਆਂ ਕਰਜ਼ਾ ਮੁਆਫੀ ਲਈ ਸੂਚੀਆਂ ਜਾਰੀ ਹੋਈਆਂ ਹਨ, ਉਨ੍ਹਾਂ ਵਿਚ ਕਾਫੀ ਬੇਨਿਯਮੀਆਂ ਪਾਈਆਂ ਜਾ ਰਹੀਆਂ ਹਨ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …