13.1 C
Toronto
Wednesday, October 15, 2025
spot_img
Homeਪੰਜਾਬ15 ਸਾਲ ਪੁਰਾਣੇ ਮਾਮਲੇ ਵਿਚ ਰਵੀ ਸਿੱਧੂ ਨੂੰ 7 ਸਾਲ ਦੀ ਕੈਦ

15 ਸਾਲ ਪੁਰਾਣੇ ਮਾਮਲੇ ਵਿਚ ਰਵੀ ਸਿੱਧੂ ਨੂੰ 7 ਸਾਲ ਦੀ ਕੈਦ

ਪੰਜ ਮੁਲਜ਼ਮਾਂ ਨੂੰ ਕੀਤਾ ਬਰੀ
ਮੋਹਾਲੀ/ਬਿਊਰੋ ਨਿਊਜ਼
ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ 15 ਸਾਲ ਪੁਰਾਣੇ ਮਾਮਲੇ ਵਿਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵੀ ਸਿੱਧੂ ਨੂੰ 7 ਸਾਲ ਕੈਦ ਤੇ 75 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ । ਜ਼ੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਇੱਕ ਸਾਲ ਸਜ਼ਾ ਹੋਰ ਵਧ ਜਾਵੇਗੀ ।ઠ ਮੋਹਾਲੀ ਦੀ ਐਡੀਸ਼ਨਲ ਸੈਸ਼ਨ ਜੱਜ ਮੋਨਿਕਾ ਗੋਇਲ ਵੱਲੋਂ ਇਹ ਸਜ਼ਾ ਸੁਣਾਈ ਗਈ ਹੈ।ઠਰਵੀ ਸਿੱਧੂ ‘ਤੇ ਚੇਅਰਮੈਨ ਦੇ ਅਹੁਦੇ ਉਤੇ ਰਹਿੰਦਿਆਂ ਨੌਕਰੀਆਂ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਵਿਜ਼ੀਲੈਂਸ ਵੱਲੋਂ ਪਰਚਾ ਦਰਜ਼ ਕੀਤਾ ਗਿਆ ਸੀ।
ਇਸ ਮਾਮਲੇ ਵਿੱਚ ਨਾਮਜ਼ਦ 5 ਮੁਲਜ਼ਮਾਂ ਗੁਰਦੀਪ ਸਿੰਘ ਮਨਚੰਦਾ ਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ, ਪਰਮਜੀਤ ਸਿੰਘ, ਪ੍ਰੇਮ ਸਾਗਰ ਤੇ ਰਣਜੀਤ ਸਿੰਘ ਧੀਰਾ ਨੂੰ ਬਰੀ ਕਰ ਦਿੱਤਾ ਗਿਆ ਹੈ। ਚੇਤੇ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ 25 ਮਾਰਚ 2002 ਵਿੱਚ ਰਵੀ ਸਿੱਧੂ ਖ਼ਿਲਾਫ਼ ਮੁਹਾਲੀ ਵਿਜੀਲੈਂਸ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤਾ ਸੀ।

RELATED ARTICLES
POPULAR POSTS