ਜੱਜਾਂ ਵਿਚਕਾਰ ਮਤਭੇਦ ਲਗਾਤਾਰ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਦੇ ਚੀਫ ਜਸਟਿਸ ਦੀਪਕ ਮਿਸ਼ਰਾ ਨਾਲ ਚਾਰ ਜੱਜਾਂ ਦੇ ਚੱਲ ਰਹੇ ਮਤਭੇਦ ਦੇ ਮਾਮਲੇ ‘ਤੇ ਅਟਾਰਨੀ ਜਨਰਲ ਕੇ.ਕੇ. ਵੇਣੂਗੋਪਾਲ ਨੇ ਦੱਸਿਆ ਕਿ ਅਜੇ ਤੱਕ ਵਿਵਾਦ ਸੁਲਝਿਆ ਨਹੀਂ ਹੈ। ਜੱਜਾਂ ਵਿਚਕਾਰ ਮਤਭੇਦ ਲਗਾਤਾਰ ਜਾਰੀ ਹੈ। ਹਾਲਾਂਕਿ ਲੰਘੇ ਕੱਲ੍ਹ ਉਨ੍ਹਾਂ ਕਿਹਾ ਕਿ ਅਦਾਲਤ ਵਿਚ ਸਾਰਾ ਕੁਝ ਠੀਕ ਚੱਲ ਰਿਹਾ ਹੈ। ਕੰਮ ‘ਤੇ ਵਾਪਸ ਪਰਤੇ ਜੱਜਾਂ ਨੇ ਚੀਫ ਜਸਟਿਸ ਨਾਲ ਗੱਲਬਾਤ ਵੀ ਕੀਤੀ ਸੀ। ਪਿਛਲੇ ਦਿਨਾਂ ਤੋਂ ਚੱਲ ਰਹੇ ਇਸ ਵਿਵਾਦ ਨੂੰ ਰੋਕਣ ਲਈ ਸੁਪਰੀਮ ਕੋਰਟ ਨੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਦਾ ਗਠਨ ਕੀਤਾ ਸੀ। ਚੇਤੇ ਰਹੇ ਕਿ ਲੰਘੀ 12 ਜਨਵਰੀ ਨੂੰ ਚਾਰ ਜੱਜਾਂ ਜਸਟਿਸ ਚੇਲਮੇਸ਼ਵਰ, ਜਸਟਿਸ ਕੁਰੀਅਨ ਜੋਸੇਫ, ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਮਦਨ ਬੀ ਲੋਕੁਰ ਨੇ ਪ੍ਰੈਸ ਕਾਨਫਰੰਸ ਕਰਕੇ ਚੀਫ ਜਸਟਿਸ ਦੇ ਕੰਮਕਾਜ ਦੇ ਤਰੀਕਿਆਂ ‘ਤੇ ਸਵਾਲ ਉਠਾਏ ਸਨ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …