ਜਲੰਧਰ ਨੇੜੇ ਵਿਦਿਆਰਥੀਆਂ ਨਾਲ ਭਰੀ ਬੱਸ, ਟਰੱਕ ਨਾਲ ਟਕਰਾਈ
ਇਕ ਅਧਿਆਪਕ ਦੀ ਮੌਤ, 6 ਬੱਚੇ ਗੰਭੀਰ ਜ਼ਖ਼ਮੀ
ਜਲੰਧਰ/ਬਿਊਰੋ ਨਿਊਜ਼
ਜਲੰਧਰ ਤੋਂ ਥੋੜ੍ਹੀ ਦੂਰ ਗੋਰਾਇਆ ਵਿਖੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਿਗਿਆਨ ਟੂਰ ‘ਤੇ ਲਿਜਾ ਰਹੀ ਪੀ.ਆਰ.ਟੀ.ਸੀ. ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਮੰਦਭਾਗੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ ਹੈ, ਜਿਸ ਕਾਰਨ ਅਗਲੀ ਸੀਟ ‘ਤੇ ਬੈਠੇ ਅਧਿਆਪਕ ਗੁਰਚਰਨ ਸਿੰਘ ਦੀ ਮੌਤ ਹੋ ਗਈ ਅਤੇ 6 ਵਿਦਿਆਰਥੀ ਗੰਭੀਰ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ ਹੈ। ਇਹ ਬੱਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਤੋਂ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਕਪੂਰਥਲਾ ਲੈ ਕੇ ਜਾ ਰਹੀ ਸੀ। ਇਸ ਬੱਸ ਵਿਚ 49 ਵਿਦਿਆਰਥੀ ਅਤੇ 3 ਅਧਿਆਪਕ ਸਵਾਰ ਸਨ। ਦੂਜੇ ਪਾਸੇ ਫਿਰੋਜ਼ਪੁਰ ਵਿਖੇ ਇਕ ਫੌਜੀ ਟਰੱਕ ਨੇ ਰਿਕਸ਼ੇ ਨੂੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …