ਪੰਜਾਬ ਸਰਕਾਰ ਨੇ ਬੀਬੀ ਲਾਂਡਰਾ ਦਾ ਅਸਤੀਫਾ ਕੀਤਾ ਮਨਜੂਰ
ਮੋਹਾਲੀ/ਬਿਊਰੋ ਨਿਊਜ਼
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਸਰਕਾਰ ਵੱਲੋਂ ਅਸਤੀਫਾ ਮਨਜ਼ੂਰ ਵੀ ਕਰ ਲਿਆ ਗਿਆ ਹੈ।ઠਬੀਬੀ ਲਾਂਡਰਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਨ, ਜਿਨ੍ਹਾਂ ਦੀ ਇਸ ਅਹੁਦੇ ‘ਤੇ ਨਿਯੁਕਤੀ ਪਿਛਲੀ ਸਰਕਾਰ ਸਮੇਂ ਕੀਤੀ ਗਈ ਸੀ। ਹਾਲੇ ਉਨ੍ਹਾਂ ਦੇ ਅਹੁਦੇ ਦੀ ਮਿਆਦ ‘ਚ ਇੱਕ ਸਾਲ ਬਾਕੀ ਸੀ ਪਰ ਉਨ੍ਹਾਂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਬੀਬੀ ਲਾਂਡਰਾਂ ਸ਼ੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਹਨ । ਜਾਣਕਾਰੀ ਮਿਲੀ ਹੈ ਕਿ ਕਮਿਸ਼ਨ ਵਿਚ ਮੁਲਾਜ਼ਮਾਂ ਦੀ ਘਾਟ ਅਤੇ ਬਾਕੀ ਮੈਂਬਰਾਂ ਦੀਆਂ ਖਾਲੀ ਪਈਆਂ ਪੋਸਟਾਂ ਨੂੰ ਭਰਨ ਲਈ ਸਰਕਾਰ ਵਲੋਂ ਕੋਈ ਠੋਸ ਕਦਮ ਨਾ ਉਠਾਉਣ ਤੇ ਕਮਿਸ਼ਨ ਵਲੋਂ ਕੀਤੀਆਂ ਗਈਆਂ ਸਿਫਾਰਸ਼ਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਉਨ੍ਹਾਂ ਅਸਤੀਫਾ ਦਿੱਤਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …