Breaking News
Home / ਪੰਜਾਬ / ਨਵਜੋਤ ਸਿੱਧੂ ਵੱਲੋਂ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਅਦਾ ਕਰਨ ਦਾ ਸੱਦਾ

ਨਵਜੋਤ ਸਿੱਧੂ ਵੱਲੋਂ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਅਦਾ ਕਰਨ ਦਾ ਸੱਦਾ

ਪਰਵਾਸੀਆਂ ਪੰਜਾਬੀਆਂ ਦੇ ਨਾਮ ‘ਤੇ ਯੂਨੀਵਰਸਿਟੀ ‘ਚ ਚੇਅਰ ਵੀ ਸਥਾਪਿਤ ਕੀਤੀ ਜਾਵੇਗੀ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਰਵਾਸੀ ਭਾਰਤੀਆਂ, ਖਾਸ ਕਰਕੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਿਵੇਸ਼ ਜ਼ਰੀਏ ਆਪਣੀ ਮਾਂ-ਭੂਮੀ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਸਰਗਰਮ ਭੂਮਿਕਾ ਅਦਾ ਕਰਨ ਲਈ ਅੱਗੇ ਆਉਣ।
ਸਿੱਧੂ ਲੁਧਿਆਣਾ ਵਿਖੇ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਸ਼ੁਰੂ ਹੋਈ ਦੋ ਰੋਜ਼ਾ ਅੰਤਰਰਾਸ਼ਟਰੀ ਪਰਵਾਸੀ ਪੰਜਾਬੀ ਸਾਹਿਤ ਕਾਨਫਰੰਸ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਨ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਵਾਸੀ ਪੰਜਾਬੀਆਂ ਦਾ ਨਿੱਘਾ ਸਵਾਗਤ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਵਿਦੇਸ਼ਾਂ ਵਿੱਚ ਵੱਸਦੇ 2 ਕਰੋੜ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਨਿਵੇਸ਼ ਕਰਨ, ਪੰਜਾਬ ਸਰਕਾਰ ਉਨ੍ਹਾਂ ਨੂੰ ਸਹੂਲਤਾਂ ਦੇਣ ਲਈ ਸਿੰਗਲ ਸਿਸਟਮ ਰਾਹੀਂ ਭ੍ਰਿਸ਼ਟਾਚਾਰ ਮੁਕਤ ਅਤੇ ਸਨਅਤਾਂ ਪੱਖੀ ਮਾਹੌਲ ਦੇਣ ਲਈ ਵਚਨਬੱਧ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪਰਵਾਸੀ ਪੰਜਾਬੀਆਂ ਦੇ ਨਾਮ ‘ਤੇ ਕਿਸੇ ਯੂਨੀਵਰਸਿਟੀ ਵਿੱਚ ਚੇਅਰ ਸਥਾਪਤ ਕੀਤੀ ਜਾਵੇਗੀ।

Check Also

ਭਾਜਪਾ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 12ਵੀਂ ਸੂਚੀ ਕੀਤੀ ਜਾਰੀ

ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ ਅਤੇ ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਨੂੰ ਬਣਾਇਆ ਉਮੀਦਵਾਰ ਨਵੀਂ ਦਿੱਲੀ/ਬਿਊਰੋ …