ਪਰ ਕਿਹਾ, ਹਾਲੇ ਤੱਕ ਰਾਣਾ ਗੁਰਜੀਤ ਦਾ ਅਸਤੀਫਾ ਨਹੀਂ ਕੀਤਾ ਪ੍ਰਵਾਨ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ। ਉਨ੍ਹਾਂ ਅਸਤੀਫਾ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇਸ ਬਾਰੇ ਵਿਚਾਰ ਕਰਨ ਮਗਰੋਂ ਹੀ ਕੋਈ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ 4 ਜਨਵਰੀ ਨੂੰ ਅਸਤੀਫ਼ਾ ਆ ਗਿਆ ਸੀ ਪਰ ਅਜੇ ਇਸ ਬਾਰੇ ਕੋਈ ਫੈਸਲਾ ਨਹੀਂ ਹੋਇਆ। ਪਿਛਲੇ ਹਫ਼ਤੇ ਈਡੀ ਨੇ ਰਾਣਾ ਗੁਰਜੀਤ ਦੇ ਬੇਟੇ ਨੂੰ ਵਿਦੇਸ਼ਾਂ ਤੋਂ ਚੰਦਾ ਜੁਟਾਉਣ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ। ਮੰਤਰੀ ਦੇ ਬੇਟੇ ਨੇ 17 ਜਨਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣਾ ਹੈ। ਇਸ ਸਭ ਦੇ ਚੱਲਦਿਆਂ ਮੰਤਰੀ ਦੇ ਅਹੁਦੇ ਨੂੰ ਲੈ ਕੇ ਵੀ ਦੌੜ ਤੇਜ਼ ਹੋ ਗਈ ਹੈ। ਰਾਣਾ ਗੁਰਜੀਤ ਦੀ ਥਾਂ ਹੁਣ ਕਿਸ ਨੂੰ ਮੰਤਰੀ ਬਣਾਇਆ ਜਾਵੇਗਾ ਇਸ ਦਾ ਹਾਲੇ ਤੱਕ ਭੇਦ ਬਰਕਰਾਰ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …