ਖਹਿਰਾ ਨੇ ਇਸ ਨੂੰ ਦੱਸਿਆ ਆਮ ਆਦਮੀ ਪਾਰਟੀ ਦੀ ਜਿੱਤ
ਚੰਡੀਗੜ੍ਹ/ਬਿਊਰੋ ਨਿਊਜ਼
ਆਪਣੇ ਰਸੋਸੀਏ ਦੇ ਨਾਂ ਰੇਤ ਦੀਆਂ ਖੱਡਾਂ ਲੈਣ ਸਮੇਤ ਕਈ ਮਾਮਲਿਆਂ ਵਿਚ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆਏ ਰਾਣਾ ਗੁਰਜੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਹੁਣ ਇਸ ਨੂੰ ਮਨਜੂਰ ਕਰਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ‘ਤੇ ਨਿਰਭਰ ਕਰਦਾ ਹੈ।
ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਰਾਣਾ ਗੁਰਜੀਤ ਤੇ ਉਨ੍ਹਾਂ ਦੀਆਂ ਕੰਪਨੀਆਂ ਤੇ ਰੇਤ ਦੀਆਂ ਖੱਡਾਂ ਦੀ ਨਿਲਾਮੀ ਨੂੰ ਲਿੰਕ ਕਰਨ ਦੇ ਕਈ ਸਬੂਤ ਵੀ ਮੀਡੀਆ ‘ਚ ਉਜਾਗਰ ਕੀਤੇ ਸਨ। ਰਾਣਾ ਗੁਰਜੀਤ ਦੇ ਅਸਤੀਫੇ ਤੋਂ ਬਾਅਦ ਖਹਿਰਾ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਜਿੱਤ ਹੈ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸ਼ੁਰੂ ਤੋਂ ਹੀ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਆਗੂਆਂ ਖਿਲਾਫ ਜਮ ਕੇ ਲੜਾਈ ਲੜੀ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …