ਮੋਦੀ ਤੇ ਨੇਤਨਯਾਹੂ ਨੇ ਬਾਪੂ ਗਾਂਧੀ ਨੂੰ ਦਿੱਤੀ ਸ਼ਰਧਾਂਜ਼ਲੀ, ਚਲਾਇਆ ਚਰਖਾ
ਅਹਿਮਦਾਬਾਦ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਅਤੇ ਉਨ੍ਹਾਂ ਦੀ ਪਤਨੀ ਸਾਰਾ ਦਾ ਅੱਜ ਅਹਿਮਦਾਬਾਦ ਹਵਾਈ ਅੱਡੇ ‘ਤੇ ਸਵਾਗਤ ਕੀਤਾ। ਦੋਵਾਂ ਦੇਸ਼ਾਂ ਦੇ ਨੇਤਾਵਾਂ ਨੇ ਹਵਾਈ ਅੱਡੇ ਤੋਂ ਸਾਬਰਮਤੀ ਆਸ਼ਰਮ ਤੱਕ ਅੱਠ ਕਿਲੋਮੀਟਰ ਲੰਬਾ ਰੋਡ ਸ਼ੋਅ ਕੀਤਾ। ਇਸ ਦੌਰਾਨ ਹਵਾਈ ਅੱਡੇ ‘ਤੇ ਕਲਾਕਾਰਾਂ ਨੇ ਭਾਰਤੀ ਸੱਭਿਆਚਾਰ ਨੂੰ ਪੇਸ਼ ਕੀਤਾ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ 13 ਸਤੰਬਰ 2017 ਨੂੰ ਬੁਲੇਟ ਟ੍ਰੇਨ ਪ੍ਰੋਜੈਕਟ ਦਾ ਉਦਘਾਟਨ ਕਰਨ ਆਏ ਜਾਪਾਨ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨਾਲ ਵੀ ਸਾਬਰਮਤੀ ਆਸ਼ਰਮ ਤੱਕ ਰੋਡ ਸ਼ੋਅ ਕੀਤਾ ਸੀ। ਪ੍ਰਧਾਨ ਮੰਤਰੀ ਮੋਦੀ ਅਤੇ ਨੇਤਨਯਾਹੂ ਨੇ ਬਾਪੂ ਗਾਂਧੀ ਨੂੰ ਸ਼ਰਧਾਂਜਲੀ ਵੀ ਦਿੱਤੀ। ਨੇਤਨਯਾਹੂ ਅਤੇ ਸਾਰਾ ਨੇ ਇਸ ਦੌਰਾਨ ਚਰਖਾ ਵੀ ਚਲਾਇਆ। ਇਸ ਮੌਕੇ ਉਨ੍ਹਾਂ ਆਸ਼ਰਮ ਵਿਚ ਪਤੰਗ ਵੀ ਉਡਾਈ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …