ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਨੇ ਬਾਅਦ ਦੁਪਹਿਰ ਅੱਧੇ ਦਿਨ ਦੀ ਕੀਤੀ ਛੁੱਟੀ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੰਤਰੀ, ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਮਨਜੀਤ ਸਿੰਘ ਕਲਕੱਤਾ ਅੱਜ ਸਵੇਰੇ 6.30 ਵਜੇ ਦੇ ਕਰੀਬ ਅਕਾਲ ਚਲਾਣਾ ਕਰ ਗਏ । ਉਹ 80 ਵਰ੍ਹਿਆਂ ਦੇ ਸਨ ਤੇ ਕੁੱਝ ਦਿਨਾਂ ਤੋਂ ਹਸਪਤਾਲ ਵਿਚ ਜੇਰੇ ਇਲਾਜ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਵੀਰਵਾਰ ਨੂੰ ਕੀਤਾ ਜਾਵੇਗਾ।
ਮਨਜੀਤ ਸਿੰਘ ਕਲਕੱਤਾ ਦੇ ਅਕਾਲ ਚਲਾਣਾ ਕਰ ਜਾਣ ਦੇ ਸੋਗ ਵਜੋਂ ਅੱਜ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਅਦਾਰੇ ਬੰਦ ਕਰ ਦਿੱਤੇ ਗਏ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਮੂਹ ਮੁਲਾਜ਼ਮਾਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇੱਕ ਸ਼ੋਕ ਇਕੱਤਰਤਾ ਕੀਤੀ ਗਈ। ਕਲਕੱਤਾ ਦੇ ਦੇਹਾਂਤ ਕਾਰਨ ਪੰਜਾਬ ਸਰਕਾਰ ਵਲੋਂ ਅੱਜ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਵੀ ਕੀਤੀ। ਕਲਕੱਤਾ ਦੇ ਦੇਹਾਂਤ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ, ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਸਮੇਤ ਹੋਰ ਬਹੁਤ ਸਾਰੇ ਰਾਜਨੀਤਕ, ਧਾਰਮਿਕ ਅਤੇ ਸਿਆਸੀ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ।
Check Also
ਚੰਡੀਗੜ੍ਹ ’ਚ ਕਰੋਨਾ ਪਾਜ਼ੇਟਿਵ ਮਰੀਜ਼ ਦੀ ਇਲਾਜ ਦੌਰਾਨ ਮੌਤ
ਯੂਪੀ ਦੇ ਫ਼ਿਰੋਜ਼ਾਬਾਦ ਨਾਲ ਸਬੰਧਤ ਮਰੀਜ਼ ਨੂੰ ਲੁਧਿਆਣਾ ਤੋਂ ਚੰਡੀਗੜ੍ਹ ਕੀਤਾ ਗਿਆ ਸੀ ਤਬਦੀਲ ਚੰਡੀਗੜ੍ਹ/ਬਿਊਰੋ …