-5.7 C
Toronto
Wednesday, January 21, 2026
spot_img
Homeਪੰਜਾਬਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ 'ਤੇ ਸਿਆਸੀ ਹਮਲੇ ਕੀਤੇ ਤੇਜ਼

ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ‘ਤੇ ਸਿਆਸੀ ਹਮਲੇ ਕੀਤੇ ਤੇਜ਼

ਕਿਹਾ, ਕੈਪਟਨ ਪੰਜਾਬੀਆਂ ਨਾਲ ਕਰ ਰਹੇ ਹਨ ਧੋਖਾ
ਚੰਡੀਗੜ੍ਹ/ਬਿਊਰੋ ਨਿਊਜ਼
ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਮਗਰੋਂ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਹਮਲੇ ਤੇਜ਼ ਕਰ ਦਿੱਤੇ ਹਨ। ‘ਆਪ’ ਨੇ ਕੈਪਟਨ ਉੱਤੇ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਉਹ ਭ੍ਰਿਸ਼ਟਾਚਾਰ ਦੇ ਇਲਜ਼ਾਮ ਵਿੱਚ ਘਿਰੇ ਮੰਤਰੀ ਨੂੰ ਬਚਾਉਣ ਲਈ ਹੇਠਲੇ ਪੱਧਰ ਉੱਤੇ ਜਾ ਕੇ ਪੰਜਾਬੀਆਂ ਨਾਲ ਧੋਖਾ ਕਰ ਰਹੇ ਹਨ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਅਮਨ ਅਰੋੜਾ ਨੇ ਕਿਹਾ ਕਿ ਆਮ ਲੋਕਾਂ ਦੇ ਦਬਾਅ ਤੇ ‘ਆਪ’ ਦੀ ਭ੍ਰਿਸ਼ਟਾਚਾਰ ਵਿਰੋਧੀ ਜੰਗ ਕਾਰਨ ਹੀ ਮੰਤਰੀ ਰਾਣਾ ਗੁਰਜੀਤ ਦਾ ਅਸਤੀਫ਼ਾ ਆਇਆ ਹੈ। ਮਾਨ ਨੇ ਕੈਪਟਨ ਅਮਰਿੰਦਰ ਤੋਂ ਪੁੱਛਿਆ ਕਿ ਉਹ ਉਸ ਗੱਲ ਦੀ ਸਫ਼ਾਈ ਦੇਣ ਕੀ ਉਨ੍ਹਾਂ ਨੂੰ ਅਜਿਹਾ ਕਿਹੜਾ ਦਬਾਅ ਰਾਣਾ ਗੁਰਜੀਤ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਰੋਕ ਰਿਹਾ ਹੈ।

RELATED ARTICLES
POPULAR POSTS