17.1 C
Toronto
Wednesday, June 17, 2026
spot_img
Homeਪੰਜਾਬਰਾਣਾ ਗੁਰਜੀਤ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਈ

ਰਾਣਾ ਗੁਰਜੀਤ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਈ

ਵਿਰੋਧੀ ਧਿਰ ਦੇ ਦਬਾਅ ਕਾਰਨ ਹੀ ਦੇਣਾ ਪਿਆ ਰਾਣਾ ਗੁਰਜੀਤ ਨੂੰ ਅਸਤੀਫ਼ਾ : ਬੈਂਸ
ਲੁਧਿਆਣਾ/ਬਿਊਰੋ ਨਿਊਜ਼
ਰਾਣਾ ਗੁਰਜੀਤ ਸਿੰਘ ਵੱਲੋਂ ਦਿੱਤੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਇਸ ‘ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਵੱਲੋਂ ਟਿੱਪਣੀ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਵਿਰੋਧੀ ਧਿਰ ਦੇ ਦਬਾਅ ਕਾਰਨ ਹੀ ਰਾਣਾ ਗੁਰਜੀਤ ਸਿੰਘ ਨੂੰ ਅਸਤੀਫ਼ਾ ਦੇਣਾ ਪਿਆ। ਬੈਂਸ ਮੁਤਾਬਕ ਜੇਕਰ ਆਮ ਆਦਮੀ ਪਾਰਟੀ ਤੇ ਲੋਕ ਇਨਸਾਫ ਪਾਰਟੀ ਵੱਲੋਂ ਦਬਾਅ ਨਾ ਪਾਇਆ ਜਾਂਦਾ ਤਾਂ ਰਾਣਾ ਗੁਰਜੀਤ ਨੇ ਕਦੇ ਵੀ ਅਸਤੀਫ਼ਾ ਨਹੀਂ ਦੇਣਾ ਸੀ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਰਾਣਾ ਗੁਰਜੀਤ ਸਿੰਘ ਨੂੰ ਬਚਾਉਣ ਦੇ ਇਲਜ਼ਾਮ ਲਗਾਏ। ਚੇਤੇ ਰਹੇ ਕਿ ਰਾਣਾ ਗੁਰਜੀਤ ਨੇ ਲੰਘੀ 4 ਜਨਵਰੀ ਨੂੰ ਅਸਤੀਫਾ ਦੇ ਦਿੱਤਾ ਸੀ ਅਤੇ ਕੈਪਟਨ ਅਮਰਿੰਦਰ ਨੇ ਅਸਤੀਫਾ ਮਨਜੂਰ ਨਹੀਂ ਕੀਤਾ। ਹੁਣ ਇਹ ਮਾਮਲਾ ਰਾਹੁਲ ਗਾਂਧੀ ਕੋਲ ਹੈ।

RELATED ARTICLES
POPULAR POSTS