84 ਸਿੱਖ ਕਤਲੇਆਮ ਦਾ ਮੁੱਖ ਮੁਲਾਜ਼ਮ ਹੈ ਟਾਈਟਲਰ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਦਿੱਲੀ ਅਦਾਲਤ ਨੇ ਸਿੱਖ ਕਤਲੇਆਮ ਦੇ ਮਾਮਲਿਆਂ ਦੇ ਮੁੱਖ ਮੁਲਜ਼ਮ ਜਗਦੀਸ਼ ਟਾਈਟਲਰ ਵਿਰੁੱਧ ਸੁਣਵਾਈ ਮੁੜ ਤੋਂ ਸ਼ੁਰੂ ਕਰ ਦਿੱਤੀ ਹੈ। ਟਾਈਟਲਰ ਵਿਰੁੱਧ ਇਹ ਸੁਣਵਾਈ ਬਾਦਲ ਸਿੰਘ, ਠਾਕੁਰ ਸਿੰਘ ਤੇ ਗੁਰਚਰਨ ਸਿੰਘ ਦੇ ਕਤਲ ਮਾਮਲਿਆਂ ਵਿੱਚ ਸ਼ੁਰੂ ਕੀਤੀ ਗਈ ਹੈ।
ਉਕਤ ਤਿੰਨ ਸਿੱਖਾਂ ਨੂੰ 1 ਨਵੰਬਰ, 1984 ਨੂੰ ਉੱਤਰੀ ਦਿੱਲੀ ਦੇ ਗੁਰਦੁਆਰਾ ਪੁਲਬੰਗਸ਼ ਵਿੱਚ ਇੰਦਰਾ ਗਾਂਧੀ ਦੇ ਕਤਲ ਮਗਰੋਂ ਭੜਕੀ ਹਿੰਸਾ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਅਕਤੂਬਰ 2017 ਵਿਚ ਦਿੱਲੀ ਅਦਾਲਤ ਨੇ ਇਸ ਕੇਸ ਦੇ ਗਵਾਹ ਅਭਿਸ਼ੇਕ ਵਰਮਾ ਦਾ ਪੋਲੋਗ੍ਰਾਫੀ ਟੈਸਟ ਕਰਾਉਣਾ ਸੀ। ਵਰਮਾ ਨੇ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਦਿੱਲੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਵਰਮਾ ਨੂੰ ਈ-ਮੇਲ ਮਿਲੀ ਸੀ ਕਿ ਉਸ ਨੂੰ ਦੇਸ਼ ਭਗਤੀ ਤਿਆਗ ਕੇ ਟਾਈਟਲਰ ਵਿਰੁੱਧ ਗਵਾਹੀ ਲਈ ਪੌਲੀਗ੍ਰਾਫ ਟੈਸਟ ਤੋਂ ਮਨ੍ਹਾ ਕਰ ਦੇਣਾ ਚਾਹੀਦਾ ਹੈ ਨਹੀਂ ਤਾਂ ਉਸ ਨੂੰ ਮੌਤ ਮਿਲੇਗੀ। ਇਸ ਮਾਮਲੇ ‘ਤੇ ਅਗਲੀ ਸੁਣਵਾਈ 24 ਜਨਵਰੀ ਨੂੰ ਹੋਵੇਗੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …