ਕਿਹਾ, ਅਕਾਲੀ-ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ‘ਚ ਆਰਥਿਕ ਸੰਕਟ
ਗੁਰਦਾਸਪੁਰ/ਬਿਊਰੋ ਨਿਊਜ਼
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਬਟਾਲਾ ਪਹੁੰਚੇ ਜਿੱਥੇ ਉਨ੍ਹਾਂ ਅਕਾਲੀ-ਭਾਜਪਾ ਸਰਕਾਰ ਵੱਲੋਂ 10 ਸਾਲ ਦੇ ਸਮੇਂ ਦੌਰਾਨ ਕੀਤੇ ਕੰਮਾਂ ਨੂੰ ਪੰਜਾਬ ਵਿਰੋਧੀ ਐਲਾਨਿਆ। ਸਿੱਧੂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਅਣਜਾਣ ਡਰਾਈਵਰ ਦੱਸਿਆ। ਉਨ੍ਹਾਂ ਇਲਜ਼ਾਮ ਲਗਾਇਆ ਕਿ ਪਿਛਲੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੀ ਪੰਜਾਬ ਅੱਜ ਡੂੰਘੇ ਆਰਥਿਕ ਸੰਕਟ ਵਿਚ ਹੈ ਤੇ ਪੰਜਾਬ ਦਾ ਨੌਜਵਾਨ ਬੇਰੁਜ਼ਗਾਰੀ ਤੋਂ ਤੰਗ ਆ ਕੇ ਵਿਦੇਸ਼ਾਂ ਦਾ ਰੁੱਖ ਕਰ ਰਿਹਾ ਹੈ। ਜਦੋਂ ਹੀ ਸਿੱਧੂ ਨੂੰ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਚੋਣ ਲੜਨ ਦੇ ਚੈਲੇਂਜ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੇ ਬੋਲ ਮੁੜ ਵਿਗੜ ਗਏ ਤੇ ਸਿੱਧੂ ਨੇ ਇਸ ਸਵਾਲ ਨੂੰ ਫਾਲਤੂ ਗੱਲਾਂ ਲਈ ਸਮਾਂ ਨਾ ਹੋਣ ਦਾ ਬਹਾਨਾ ਲਗਾ ਕੇ ਟਾਲ ਦਿੱਤਾ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …