ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਕੀਤੀ ਛੁੱਟੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਇਸ ਕੇਸ ਸਬੰਧੀ ਪਟੀਸ਼ਨ ਐਡਵੋਕੇਟ ਰਮਨਦੀਪ ਸਿੰਘ ਵੱਲੋਂ ਪਾਈ ਗਈ ਸੀ। ਮਾਨਯੋਗ ਜੱਜ ਨੇ ਕਿਹਾ ਕਿ ਇਹ ਨਿਯੁਕਤੀ ਸੰਵਿਧਾਨ ਨੂੰ ਨਜ਼ਰ ਅੰਦਾਜ਼ ਕਰਕੇ ਕੀਤੀ ਗਈ ਸੀ ਤੇ ਇਸੇ ਕਰਕੇ ਇਹ ਰੱਦ ਕੀਤੀ ਗਈ ਹੈ। ઠਪਿਛਲੇ ਕਾਫੀ ਸਮੇਂ ਤੋਂ ਇਹ ਮਾਮਲਾ ਹਾਈਕੋਰਟ ਵਿਚ ਚੱਲ ਰਿਹਾ ਸੀ ਤੇ ਸਰਕਾਰ ਵੱਲੋਂ ਚੋਟੀ ਦੇ ਵਕੀਲ ਇਹ ਕੇਸ ਲੜ ਰਹੇ ਸਨ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ਉਹ ਪਿਛਲੀ ਕੈਪਟਨ ਸਰਕਾਰ ਵਿਚ ਵੀ ਪ੍ਰਿੰਸੀਪਲ ਸਕੱਤਰ ਰਹੇ ਸਨ।
ਸੁਰੇਸ਼ ਕੁਮਾਰ ਦੇ ਖ਼ਿਲਾਫ ਹਾਈਕੋਰਟ ਵਿਚ ਪਟੀਸ਼ਨ ਇਸ ਅਧਾਰ ‘ਤੇ ਪਾਈ ਗਈ ਸੀ ਕਿ ਸਰਕਾਰ ਇਸ ਤਰ੍ਹਾਂ ਦੀ ਪੋਸਟ ਨਹੀਂ ਬਣਾ ਸਕਦੀ ਕਿਉਂਕਿ ਇਹ ਗੈਰ ਸੰਵਿਧਾਨਕ ਹੈ। ਚੇਤੇ ਰਹੇ ਕਿ ਇਹ ਪੋਸਟ ਵਿਸ਼ੇਸ਼ ਤੌਰ ‘ਤੇ ਸੁਰੇਸ਼ ਕੁਮਾਰ ਨੂੰ ਅਹੁਦਾ ਦੇਣ ਲਈ ਬਣਾਈ ਗਈ ਸੀ। ਇਸ ਤੋਂ ਪਹਿਲਾਂ ਸਰਕਾਰ ਵਿਚ ਸਲਾਹਕਾਰਾਂ ਦੀਆਂ ਪੋਸਟਾਂ ਤਾਂ ਬਹੁਤ ਰਹੀਆਂ ਹਨ ਪਰ ਮੁੱਖ ਪ੍ਰਿੰਸੀਪਲ ਸਕੱਤਰ ਦੀ ਪੋਸਟ ਕਦੇ ਨਹੀਂ ਰਹੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …