ਤ੍ਰਿਪੁਰਾ ‘ਚ 18 ਅਤੇ ਮੇਘਾਲਿਆ ਤੇ ਨਾਗਾਲੈਂਡ ‘ਚ 27 ਫਰਵਰੀ ਨੂੰ ਪੈਣਗੀਆਂ ਵੋਟਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਏ.ਕੇ. ਜੋਤੀ ਵੱਲੋਂ ਤਿੰਨ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰੈਸ ਕਾਨਫ਼ਰੰਸ ਕਰਕੇ ਮੁੱਖ ਚੋਣ ਕਮਿਸ਼ਨਰ ਨੇ ਐਲਾਨ ਕੀਤਾ ਕਿ ਤ੍ਰਿਪੁਰਾ ਵਿਚ 18 ਫ਼ਰਵਰੀ ਨੂੰ ਅਤੇ ਮੇਘਾਲਿਆ ਤੇ ਨਾਗਾਲੈਂਡ ਵਿਚ ਚੋਣਾਂ 27 ਫ਼ਰਵਰੀ ਨੂੰ ਹੋਣਗੀਆਂ। ਇਨ੍ਹਾਂ ਸੂਬਿਆਂ ਵਿਚ ਚੋਣ ਨਤੀਜੇ 3 ਮਾਰਚ ਨੂੰ ਆਉਣਗੇ। ਮੁੱਖ ਚੋਣ ਕਮਿਸ਼ਨਰ ਨੇ ਦੱਸਿਆ ਇਨ੍ਹਾਂ ਤਿੰਨ ਰਾਜਾਂ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣਾਂ ਦੌਰਾਨ ਵੀਡੀਓਗ੍ਰਾਫੀ ਵੀ ਕੀਤੀ ਜਾਵੇਗੀ ਅਤੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ‘ਤੇ ਸੀਸੀ ਟੀਵੀ ਕੈਮਰੇ ਵੀ ਲਗਾਏ ਜਾਣਗੇ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …