4.1 C
Toronto
Tuesday, February 17, 2026
spot_img
Homeਪੰਜਾਬਮਨਜੀਤ ਸਿੰਘ ਕਲਕੱਤਾ ਦਾ ਹੋਇਆ ਅੰਤਿਮ ਸਸਕਾਰ

ਮਨਜੀਤ ਸਿੰਘ ਕਲਕੱਤਾ ਦਾ ਹੋਇਆ ਅੰਤਿਮ ਸਸਕਾਰ

ਧਾਰਮਿਕ, ਰਾਜਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਅੰਤਿਮ ਵਿਦਾਈ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਤੇ ਸਾਬਕਾ ਮੰਤਰੀ ਮਨਜੀਤ ਸਿੰਘ ਕਲਕੱਤਾ ਦਾ ਅੰਤਿਮ ਸੰਸਕਾਰ ਅੱਜ ਅੰਮ੍ਰਿਤਸਰ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਕਲਕੱਤਾ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਧਿਕਾਰੀਆਂ ਤੋਂ ਇਲਾਵਾ ਧਾਰਮਿਕ, ਰਾਜਸੀ ਤੇ ਸਮਾਜਕ ਸ਼ਖਸੀਅਤਾਂ ਵੱਲੋਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਜਪੁਜੀ ਸਾਹਿਬ ਦਾ ਪਾਠ ਤੇ ਅਰਦਾਸ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕਲਕੱਤਾ ਦੀ ਮ੍ਰਿਤਕ ਦੇਹ ਉੱਪਰ ਦੁਸ਼ਾਲਾ ਤੇ ਸਿਰੋਪਾਓ ਪਾ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਮੇਤ ਹੋਰ ਰਾਜਸੀ ਆਗੂ ਹਾਜ਼ਰ ਸਨ। ਚੇਤੇ ਰਹੇ ਕਿ ਲੰਘੇ ਕੱਲ੍ਹ ਮਨਜੀਤ ਸਿੰਘ ਕਲਕੱਤਾ ਦਾ ਅੰਮ੍ਰਿਤਸਰ ਵਿਖੇ ਦੇਹਾਂਤ ਹੋ ਗਿਆ ਸੀ। ਕਲਕੱਤਾ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ 24 ਜਨਵਰੀ ਦਿਨ ਬੁੱਧਵਾਰ ਨੂੰ ਪੈਣਗੇ।

RELATED ARTICLES
POPULAR POSTS