ਕੇਜਰੀਵਾਲ ਨੂੰ ਦੱਸਿਆ ਪੰਜਾਬ ਤੇ ਸਿੱਖ ਵਿਰੋਧੀ, ਕੇਜਰੀਵਾਲ ਨੇ ਦਿੱਲੀ ਵਜ਼ਾਰਤ ‘ਚ ਕਿਸੇ ਵੀ ਸਿੱਖ ਨੂੰ ਸ਼ਾਮਲ ਨਹੀਂ ਕੀਤਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਤੇ ਸਿੱਖ ਵਿਰੋਧੀ ਦੱਸਿਆ ਹੈ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਆਪਣੀ ਸਰਕਾਰ ਵਿੱਚ ਕਿਸੇ ਵੀ ਸਿੱਖ ਨੂੰ ਸ਼ਾਮਲ ਨਾ ਕਰਨਾ ਇਸ ਦਾ ਜਿਊਂਦਾ ਜਾਗਦਾ ਸਬੂਤ ਹੈ। ਮਜੀਠੀਆ ਨੇ ਕਿਹਾ ਕਿ ਅਮਰੀਕਾ, ਬਰਤਾਨੀਆ ਤੇ ਕੈਨੇਡਾ ਵਰਗੇ ਮੁਲਕਾਂ ਵਿੱਚ ਸਿੱਖਾਂ ਨੂੰ ਮਾਣ ਸਤਿਕਾਰ ਮਿਲ ਰਿਹਾ ਹੈ, ਪਰ ਅਫਸੋਸ ਦੀ ਗੱਲ ਹੈ ਕਿ ਕੇਜਰੀਵਾਲ ਨੇ ਦੇਸ਼ ਦੀ ਆਜ਼ਾਦੀ ਲਈ 80 ਫੀਸਦੀ ਕੁਰਬਾਨੀਆਂ ਦੇਣ ਵਾਲੇ ਪੰਜਾਬੀਆਂ ਨੂੰ ਅੱਖੋਂ ਪਰੋਖੇ ਕੀਤਾ ਹੋਇਆ ਹੈ। ਕੇਜਰੀਵਾਲ ਦੀ ਸਿੱਖਾਂ ਪ੍ਰਤੀ ਸੰਕੀਰਨ ਸੋਚ ਦਾ ਹੀ ਨਤੀਜਾ ਹੈ ਕੇ ਉਸ ਨੇ ਆਪਣੀ ਵਜ਼ਾਰਤ ਵਿੱਚ ਕਿਸੇ ਵੀ ਸਿੱਖ ਨੂੰ ਸ਼ਾਮਲ ਨਹੀਂ ਕੀਤਾ। ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਦੀ ਸਿਆਸਤ ਪੂਰੀ ਤਰ੍ਹਾਂ ਝੂਠ, ਡਰਾਮੇਬਾਜ਼ੀ ਤੇ ਸਿੱਖ ਭਾਵਨਾਵਾਂ ਨੂੰ ਖਤਮ ਕਰਨ ‘ਤੇ ਟਿਕੀ ਹੋਈ ਹੈ। ਸੰਜੇ ਸਿੰਘ ਦਾ ਨਾਂ ਲਏ ਬਗੈਰ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਵੀ ਪੰਜਾਬੀਆਂ ‘ਤੇ ਭਰੋਸਾ ਕਰਨ ਜਾਂ ਉਨ੍ਹਾਂ ਨੂੰ ਅਹਿਮੀਅਤ ਦੇਣ ਦੀ ਥਾਂ ਗੈਰ ਪੰਜਾਬੀਆਂ ਨੂੰ ਮੋਹਤਬਰੀ ਦਿੱਤੀ ਗਈ ਹੈ ਜਿਨ੍ਹਾਂ ਦਾ ਪੰਜਾਬ ਦੇ ਮਾਮਲਿਆਂ ਨਾਲ ਕੋਈ ਸਰੋਕਾਰ ਨਹੀਂ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …