ਕਿਹਾ, ਪਹਿਲਾਂ ਹੀ ਲੈਣਾ ਚਾਹੀਦਾ ਸੀ ਰਾਣਾ ਗੁਰਜੀਤ ਦਾ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਅਸਤੀਫ਼ੇ ਬਾਰੇ ਕਿਹਾ ਕਿ ਇਹ ਅਸਤੀਫ਼ਾ ਉਦੋਂ ਲਿਆ ਜਾਣਾ ਚਾਹੀਦਾ ਸੀ ਜਦੋਂ ਰੇਤ ਖੱਡਾਂ ਦੀ ਬੋਲੀ ਦਾ ਮਾਮਲਾ ਉਜਾਗਰ ਹੋਇਆ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਭਵਿੱਖ ਵਿਚ ਵੀ ਪੰਜਾਬ ਸਰਕਾਰ ਦੀਆਂ ਗੈਰਕਾਨੂੰਨੀ ਗਤੀਵਿਧੀਆਂ ਬਾਰੇ ਧਿਆਨ ਰੱਖਣਾ ਚਾਹੀਦਾ ਹੈ। ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨੂੰ ਹਟਾਏ ਜਾਣ ਬਾਰੇ ਕਿਹਾ ਕਿ ਸੇਵਾ ਮੁਕਤ ਅਧਿਕਾਰੀਆਂ ਨੂੰ ਵੱਡੇ ਅਹੁਦਿਆਂ ‘ਤੇ ਰੱਖਣਾ ਹੀ ਗ਼ਲਤ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …