ਰਾਣਾ ਗੁਰਜੀਤ ਨੇ ਕਿਹਾ, ਰਾਹੁਲ ਗਾਂਧੀ ਦੇ ਫੈਸਲੇ ਦਾ ਸਵਾਗਤ
ਨਵੀਂ ਦਿੱਲੀ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਖਾਸ ਵਜ਼ੀਰ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਹਿਲਾਂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਬਾਅਦ ਵਿਚ ਅਸਤੀਫਾ ਮਨਜੂਰ ਹੋਣ ਦੀ ਗੱਲ ਸਾਹਮਣੇ ਆਈ ਹੈ। ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਨੇ ਰਾਣਾ ਗੁਰਜੀਤ ਦੇ ਅਸਤੀਫੇ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤੋਂ ਪਹਿਲਾਂ ਕੈਪਟਨ ਨੇ ਕਿਹਾ ਸੀ ਕਿ ਮੈਂ ਅਜੇ ਰਾਣਾ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਸੀ ਕਿ ਪਹਿਲਾਂ ਅਸਤੀਫ਼ੇ ‘ਤੇ ਵਿਚਾਰ ਕਰਾਂਗੇ। ਇਹ ਵੀ ਕਿਹਾ ਜਾ ਰਿਹਾ ਹੈ ਰਾਣਾ ਗੁਰਜੀਤ ਨੇ ਅਸਤੀਫਾ ਰਾਹੁਲ ਗਾਂਧੀ ਦੇ ਕਹਿਣ ‘ਤੇ ਹੀ ਦਿੱਤਾ ਹੈ। ਮੰਤਰੀ ਦੀ ਕੁਰਸੀ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਾਂਗਰਸ ਦਾ ਵਰਕਰ ਸੀ ਤੇ ਹਮੇਸ਼ਾ ਰਹੇਗਾ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …