Breaking News
Home / ਹਫ਼ਤਾਵਾਰੀ ਫੇਰੀ / ਨਹੀਂ ਰਹੇ ਮਨਜੀਤ ਸਿੰਘ ਕਲਕੱਤਾ

ਨਹੀਂ ਰਹੇ ਮਨਜੀਤ ਸਿੰਘ ਕਲਕੱਤਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਰਹੇ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਦਾ ਬੁੱਧਵਾਰ ਸਵੇਰੇ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿਚ ਬਿਮਾਰ ਹੋਣ ਕਾਰਨ ਦਾਖਲ ਹੋਏ ਸਨ। ਗੁਰਚਰਨ ਸਿੰਘ ਟੌਹੜਾ ਦੇ ਸਾਥੀ ਤੇ ਅਸਲ ਅਕਾਲੀ ਰਵਾਇਤਾਂ ਦੇ ਧਾਰਨੀ ਕਲਕੱਤਾ ਦੇ ਦੇਹਾਂਤ ਨਾਲ ਪੰਥਕ ਹਲਕਿਆਂ ਵਿਚ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ। ਮਨਜੀਤ ਸਿੰਘ ਕਲਕੱਤਾ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਅੰਮ੍ਰਿਤਸਰ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਕਲਕੱਤਾ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਧਿਕਾਰੀਆਂ ਤੋਂ ਇਲਾਵਾ ਧਾਰਮਿਕ, ਰਾਜਸੀ ਤੇ ਸਮਾਜਕ ਸ਼ਖਸੀਅਤਾਂ ਵੱਲੋਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਜਪੁਜੀ ਸਾਹਿਬ ਦਾ ਪਾਠ ਤੇ ਅਰਦਾਸ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕਲਕੱਤਾ ਦੀ ਮ੍ਰਿਤਕ ਦੇਹ ਉੱਪਰ ਦੁਸ਼ਾਲਾ ਤੇ ਸਿਰੋਪਾਓ ਪਾ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਮੇਤ ਹੋਰ ਰਾਜਸੀ ਆਗੂ ਹਾਜ਼ਰ ਸਨ। ਚੇਤੇ ਰਹੇ ਕਿ ਬੁੱਧਵਾਰ ਨੂੰ ਮਨਜੀਤ ਸਿੰਘ ਕਲਕੱਤਾ ਦਾ ਅੰਮ੍ਰਿਤਸਰ ਵਿਖੇ ਦੇਹਾਂਤ ਹੋ ਗਿਆ ਸੀ। ਕਲਕੱਤਾ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ 24 ਜਨਵਰੀ ਦਿਨ ਬੁੱਧਵਾਰ ਨੂੰ ਪੈਣਗੇ।

 

Check Also

ਯੂ.ਪੀ. ਅਤੇ ਉਤਰਾਖੰਡ ‘ਚ ਭਾਜਪਾ ਲਈ ਪ੍ਰਚਾਰ ਕਰਾਂਗਾ : ਅਮਰਿੰਦਰ

ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਖੁੱਲ੍ਹ ਕੇ ਸਿਆਸੀ ਤੌਰ ‘ਤੇ ਭਾਜਪਾ ਦੀ ਹਮਾਇਤ ਵਿਚ …