4.3 C
Toronto
Wednesday, October 29, 2025
spot_img
Homeਪੰਜਾਬਭਗਵੰਤ ਮਾਨ ਨੇ ਕੈਪਟਨ ਅਮਰਿੰਦਰ 'ਤੇ ਬੋਲਿਆ ਸਿਆਸੀ ਹਮਲਾ

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ‘ਤੇ ਬੋਲਿਆ ਸਿਆਸੀ ਹਮਲਾ

bhagwantਕੈਪਟਨ ਅਮਰਿੰਦਰ ਨੂੰ ਦੱਸਿਆ ਲੋਕਪਾਲ ਦਾ ਹੱਤਿਆਰਾ
ਚੰਡੀਗੜ੍ਹ/ਬਿਊਰੋ ਨਿਊਜ਼
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਐਮ ਪੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ  ‘ਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਨੂੰ ਪੰਜਾਬ ਲੋਕਪਾਲ ਦਾ ਹੱਤਿਆਰਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਚ ਲੋਕਪਾਲ ਦੇ ਮੁੱਦੇ ‘ਤੇ ਕੈਪਟਨ ਨੂੰ ਕੁੱਝ ਵੀ ਬੋਲਣ ਦਾ ਨੈਤਿਕ ਅਧਿਕਾਰ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ 2002 ਤੋਂ 2007 ਤੱਕ ਮੁੱਖ ਮੰਤਰੀ ਰਹਿੰਦਿਆਂ ਕੈਪਟਨ ਅਮਰਿੰਦਰ ਨੇ ਲੋਕਪਾਲ ਵਰਗੀ ਵੱਕਾਰੀ ਸੰਸਥਾ ਨੂੰ ਬਿਲਕੁਲ ਖਤਮ ਕਰ ਦਿੱਤਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਤਤਕਾਲੀ ਪੰਜਾਬ ਲੋਕਪਾਲ ਜਸਟਿਸ ਹਰਬੰਸ ਸਿੰਘ ਦੀ ਜਾਂਚ ਦੌਰਾਨ ਭ੍ਰਿਸ਼ਟਾਚਾਰ ਦੇ ਗੰਭੀਰ ਮਾਮਲਿਆਂ ਵਿਚ ਫਸੇ ਲਾਲ ਸਿੰਘ, ਸ਼ਮਸ਼ੇਰ ਸਿੰਘ ਦੁਲੋਂ ਅਤੇ ਬਾਲ ਮੁਕੰਦ ਸ਼ਰਮਾ ਵਰਗੇ ਕਾਂਗਰਸੀ ਆਗੂਆਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਬਚਾਇਆ ਸੀ। ਉਨ੍ਹਾਂ ਕਿਹਾ ਕਿ ਆਪਣੇ ਦਾਗੀ ਨੇਤਾਵਾਂ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਨੇ ਪੰਜਾਬ ਲੋਕਪਾਲ ਦਾ ਸੰਵਿਧਾਨਕ ਅਹੁਦਾ ਵੀ ਦਾਅ ‘ਤੇ ਲਗਾ ਦਿੱਤੀ ਸੀ।

RELATED ARTICLES
POPULAR POSTS