ਸੰਗਰੂਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਦੀ ਕਾਰਗੁਜ਼ਾਰੀ ਉਪਰ ਸਵਾਲ ਉੱਠਣੇ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਦਾਲਤਾਂ ਦੀ ਕਾਰਗੁਜ਼ਾਰੀ ਉਪਰ ਹੀ ਸਵਾਲ ਉੱਠਣਗੇ ਤਾਂ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਕਿਵੇਂ ਬਚਣਗੀਆਂ। ਮਾਨ ਇੱਥੇ ਆਪਣੇ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਹੋਇਆ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਤੇ ਸੀਬੀਆਈ ਰਾਜਨੀਤਕ ਦਖ਼ਲ ਤੋਂ ਬਚ ਨਹੀਂ ਸਕੀ ਅਤੇ ਹੁਣ ਅਦਾਲਤਾਂ ਵਿੱਚ ਅਜਿਹਾ ਵਿਵਹਾਰ ਦੇਸ਼ ਦੇ ਫੈੱਡਰਲ ਢਾਂਚੇ ਲਈ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਤੁਰੰਤ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਵਾਸੀਆਂ ਦਾ ਵਿਸ਼ਵਾਸ ਅਦਾਲਤੀ ਪ੍ਰਣਾਲੀ ਵਿੱਚ ਬਣਿਆ ਰਹੇ।
Check Also
ਸੰਵਿਧਾਨ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ : ਦਰੋਪਦੀ ਮੁਰਮੂ
ਰਾਸ਼ਟਰਪਤੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ‘ਤੇ ਦਿੱਤਾ ਜ਼ੋਰ ਉਪ ਰਾਸ਼ਟਰਪਤੀ ਨੇ …