ਹੁਣ ਉਹ ਅਕਾਲੀ ਦਲ ਵੱਲ ਧਿਆਨ ਨਹੀਂ ਦੇਣਗੇ
ਸੀਨੀਅਰ ਲੀਡਰਸ਼ਿਪ ਕਰਵਾਏਗੀ ਮਸਲੇ ਹੱਲ
ਅੰਮ੍ਰਿਤਸਰ/ਬਿਊਰੋ ਨਿਊਜ਼
ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਜਦੋਂ ਮੈਨੂੰ ਤੰਗ ਕੀਤਾ ਜਾਵੇਗਾ ਤਾਂ ਮੈਂ ਆਵਾਜ਼ ਉਠਾਵਾਂਗੀ। ਸਰਕਾਰ ਮੇਰੇ ਹਲਕੇ ਦੇ ਵਿਕਾਸ ਕੰਮਾਂ ਦੇ ਟੈਂਡਰ ਰੋਕਦੀ ਸੀ ਤੇ ਸੁਖਬੀਰ ਬਾਦਲ ਕਹਿੰਦੇ ਹਨ, ਉਹ ਨਵਜੋਤ ਕੌਰ ਸਿੱਧੂ ਨੂੰ ਚੋਣ ਹਰਾਉਣਗੇ।” ਇਹ ਗੱਲ ਨਵਜੋਤ ਕੌਰ ਸਿੱਧੂ ਨੇ ਦਿੱਲੀ ਤੋਂ ਪਰਤਣ ਮਗਰੋਂ ਕਹੀ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਇੰਨੇ ਵੱਡੇ ਅਹੁਦੇ ‘ਤੇ ਬੈਠ ਕੇ ਅਜਿਹੀਆਂ ਗੱਲਾਂ ਸ਼ੋਭਾ ਨਹੀਂ ਦਿੰਦੀਆਂ। ਉਨ੍ਹਾਂ ਇਹ ਵੀ ਕਿਹਾ ਕਿ ਕਿ ਹੁਣ ਉਹ ਅਕਾਲੀ ਦਲ ਖ਼ਿਲਾਫ ਕੋਈ ਬਿਆਨ ਨਹੀਂ ਦੇਣਗੇ ਕਿਉਂਕਿ ਉਨ੍ਹਾਂ ਦੇ ਪਤੀ ਤੇ ਪਾਰਟੀ ਦੇ ਸੀਨੀਅਰ ਨੇਤਾਵਾ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਆਪ ਹੱਲ ਕਰਵਾਉਣਗੇ।
ਜ਼ਿਕਰਯੋਗ ਹੈ ਕਿ ਸਿੱਧੂ ਵੱਲੋਂ 1 ਅਪ੍ਰੈਲ ਨੂੰ ਆਪਣੇ ਫੇਸਬੁਕ ਪੇਜ ‘ਤੇ ਸਟੇਟਸ ਪਾ ਕੇ ਭਾਜਪਾ ਨੂੰ ਅਲਵਿਦਾ ਕਹਿਣ ਦਾ ਐਲਾਨ ਕੀਤਾ ਸੀ ਜਿਸ ਮਗਰੋਂ ਉਨ੍ਹਾਂ ਨੂੰ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਤੇ ਪਾਰਟੀ ਦੇ ਸੀਨੀਅਰ ਆਗੂ ਰਾਮ ਲਾਲ ਨੇ ਦਿੱਲੀ ਬੁਲਾਇਆ ਸੀ। ਕੇਂਦਰੀ ਨੇਤਾਵਾਂ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਪੰਜਾਬ ਸਰਕਾਰ ਜਾਂ ਅਕਾਲੀ ਦਲ ਨਾਲ ਕੋਈ ਵੀ ਨਾਰਾਜ਼ਗੀ ਹੈ ਤਾਂ ਉਹ ਆਪ ਇਸ ਨੂੰ ਦੂਰ ਕਰਨਗੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …