-6.7 C
Toronto
Wednesday, February 4, 2026
spot_img
Homeਭਾਰਤਮਹਿਬੂਬਾ ਮੁਫਤੀ ਨੇ ਜੰਮੂ ਕਸ਼ਮੀਰ ਦੇ ਮੁੱਖ ਵਜੋਂ ਚੁੱਕੀ ਸਹੁੰ

ਮਹਿਬੂਬਾ ਮੁਫਤੀ ਨੇ ਜੰਮੂ ਕਸ਼ਮੀਰ ਦੇ ਮੁੱਖ ਵਜੋਂ ਚੁੱਕੀ ਸਹੁੰ

2016_4image_14_53_5925598581-fire-in-alwar_145257844-llਜੰਮੂ ਕਸ਼ਮੀਰ ਸਰਕਾਰ ਦੀ ਕਮਾਨ ਪਹਿਲੀ ਵਾਰ ਔਰਤ ਦੇ ਹੱਥ
ਜੰਮੂ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿੱਚ ਪੀ ਡੀ ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਲਈ ਹੈ।  ਉਨ੍ਹਾਂ ਨਾਲ ਭਾਜਪਾ ਆਗੂ ਡਾ. ਨਿਰਮਲ ਸਿੰਘ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਹ ਪਹਿਲੀ ਵਾਰ ਹੈ ਕਿ ਜਦੋਂ ਜੰਮੂ-ਕਸ਼ਮੀਰ ਦੀ ਸਰਕਾਰ ਦੀ ਕਮਾਨ ਕਿਸੇ ਔਰਤ ਦੇ ਹੱਥ ਵਿੱਚ ਆਈ ਹੈ।
ਰਾਜ ਭਵਨ ਵਿੱਚ ਹੋਏ ਸਮਾਗਮ ਦੌਰਾਨ ਰਾਜਪਾਲ ਐਨ ઠਐਨ ਵੋਹਰਾ ਨੇ ਮਹਿਬੂਬਾ ਮੁਫਤੀ ਨੂੰ ਅਹੁਦੇ ਦੀ ਸਹੁੰ ਚੁੱਕਵਾਈ। ਸਹੁੰ ਚੁੱਕ ਸਮਾਗਮ ਵਿੱਚ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਸ਼ਾਮਲ ਹੋਏ। ਇਸ ਦੇ ਨਾਲ ਹੀ ਮਰਹੂਮ ਮੁੱਖ ਮੰਤਰੀ ਮੁਫ਼ਤੀ ਮੁਹੰਮਦ ਸਈਦ ਦੀ ਅਗਵਾਈ ਵਾਲੀ ਸਰਕਾਰ ਵਿੱਚ ਸ਼ਾਮਲ ਸਾਬਕਾ 13 ਮੰਤਰੀਆਂ ਨੂੰ ਮੁੜ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ। ਭਾਜਪਾ ਦੇ ਵੀ 11 ਮੰਤਰੀ ਕੈਬਨਿਟ ਵਿੱਚ ਸ਼ਾਮਲ ਹੋਏ ਹਨ। ઠਇਸ ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪਾਰਟੀ ਸ਼ਾਮਲ ਨਹੀਂ ਹੋਈ।

RELATED ARTICLES
POPULAR POSTS