Breaking News
Home / ਕੈਨੇਡਾ / ਭਗਤ ਨਾਮਦੇਵ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਵਲੋਂ ਜੋਤੀ ਜੋਤ ਦਿਵਸ 21 ਜਨਵਰੀ ਨੂੰ ਮਨਾਇਆ ਜਾਵੇਗਾ

ਭਗਤ ਨਾਮਦੇਵ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਵਲੋਂ ਜੋਤੀ ਜੋਤ ਦਿਵਸ 21 ਜਨਵਰੀ ਨੂੰ ਮਨਾਇਆ ਜਾਵੇਗਾ

ਬਰੈਂਪਟਨ/ਬਿਊਰੋ ਨਿਊਜ਼ : ਪਿਛਲੇ ਸਾਲਾਂ ਦੀ ਤਰ੍ਹਾਂ ਭਗਤ ਨਾਮਦੇਵ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਕਨੇਡਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਗਤ ਨਾਮਦੇਵ ਜੀ ਦਾ ਜੋਤੀ ਜੋਤ ਦਿਵਸ 21 ਜਨਵਰੀ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ। ਨਵਦੀਪ ਟਿਵਾਣਾ ਵਲੋਂ ਭੇਜੀ ਸੂਚਨਾ ਮੁਤਾਬਕ ਇਹ ਸਮਾਗਮ ਦਿਨ ਦੇ 10:00 ਵਜੇ ਤੋਂ 12:00 ਵਜੇ ਤੱਕ ਗੁਰਦੁਆਰਾ ਬਾਬਾ ਨਾਨਕ ( ਓਲਡ ਸਿੱਖ ਲਹਿਰ ਗੁਰਦੁਆਰਾ ) 79, ਬਰਾਮਸਟੀਲ ਰੋਡ ਬਰੈਂਪਟਨ ਐਲ6 ਡਬਲਯੂ 3ਕੇ6 ਵਿਖੇ ਹੋਣਗੇ। ਭਗਤ ਨਾਮ ਦੇਵ ਜੀ ਮਹਾਂਰਾਸ਼ਟਰ ਵਿੱਚ ਪੈਦਾ ਹੋਏ ਸਨ ਜਿਨ੍ਹਾਂ ਦਾ ਅੰਤਲਾਂ ਸਮਾਂ ਪੰਜਾਬ ਵਿੱਚ ਗੁਜਰਿਆ ਸੀ। ਉਹਨਾਂ ਸਾਰੀ ਆਯੂ ਜਾਤ-ਪਾਤ, ਬ੍ਰਾਹਮਣਵਾਦ, ਪਾਖੰਡਵਾਦ ਅਤੇ ਵਹਿਮਾਂ ਭਰਮਾਂ ਖਿਲਾਫ ਜਦੋ-ਜਹਿਦ ਕੀਤੀ ਜਿਸ ਕਾਰਣ ਉਹਨਾਂ ਨੂੰ ਭਾਰੀ ਮੁਸ਼ਕਲਾਂ ਵੀ ਸਹਿਣੀਆਂ ਪਈਆਂ। ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਨੂੰ ਇਸ ਜੋੱਤੀ ਜੋਤ ਸਮਾਗਮ ਵਿੱਚ ਪਹੁੰਚਣ ਲਈ ਪੁਰਜੋਰ ਬੇਨਤੀ ਕੀਤੀ ਜਾਂਦੀ ਹੈ। ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਲਈ ਭੁਪਿੰਦਰ ਸਿੰਘ ਰਤਨ 647-704-1455 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …