Breaking News
Home / ਪੰਜਾਬ / ਅਕਾਲੀਆਂ ਵੱਲੋਂ ਮੋਤੀ ਮਹਿਲ ਵੱਲ ਰੋਸ ਮਾਰਚ

ਅਕਾਲੀਆਂ ਵੱਲੋਂ ਮੋਤੀ ਮਹਿਲ ਵੱਲ ਰੋਸ ਮਾਰਚ

ਪੁਲਿਸ ਨੇ ਅਕਾਲੀਆਂ ਨੂੰ ਗੁਰਦੁਆਰਾ ਸਾਹਿਬ ‘ਚ ਕੀਤਾ ਨਜ਼ਰਬੰਦ
ਪਟਿਆਲਾ/ਬਿਊਰੋ ਨਿਊਜ਼
ਕਾਂਗਰਸੀ ਆਗੂ ਵੱਲੋਂ ਪੰਚਾਇਤੀ ਚੋਣਾਂ ਵੇਲੇ ਦਿੱਤੇ ਵਿਵਾਦਿਤ ਬਿਆਨ ‘ਤੇ ਪੰਜਾਬ ઠਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਸੰਸਦ ઠਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿੱਚ ਇੱਥੇ ਮੋਤੀ ਮਹਿਲ ਵੱਲ ਰੋਸ ਮਾਰਚ ઠਕੀਤਾ ਤਾਂ ਪੁਲਿਸ ਨੇ ਉਨ੍ਹਾਂ ਨੂੰ ਪੋਲੋ ਗਰਾਊਂਡ ਕੋਲ ਰੋਕ ਲਿਆ। ઠਅਕਾਲੀ ਵਰਕਰ ਉੱਥੇ ਹੀ ਧਰਨਾ ਲਾ ਕੇ ਬੈਠ ઠਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਵੱਲੋਂ ਪੰਚਾਇਤੀ ਚੋਣਾਂ ਵੇਲੇ ਕਿਰਪਾਨਾਂ ਵੰਡਣ ਤੇ ਵਿਰੋਧੀਆਂ ਨੂੰ ਵੱਢਣ ਆਦਿ ਦੇ ਦਿੱਤੇ ਕਥਿਤ ਬਿਆਨ ‘ਤੇ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨਿਊ ਮੋਤੀ ਮਹਿਲ ਅੱਗੇ ਧਰਨਾ ਦੇਣ ਦੇ ਉਲੀਕੇ ਪ੍ਰੋਗਰਾਮ ਤਹਿਤ ਇੱਥੇ ਇੱਕਠੇ ਹੋਏ ਅਕਾਲੀ ਕਾਰਕੁਨਾਂ ਨੂੰ ਪੁਲਿਸ ਨੇ ਗੁਰਦੁਆਰਾ ਸਿੰਘ ਸਭਾ ਵਿੱਚ ਨਜ਼ਰਬੰਦ ਕਰ ਦਿੱਤਾ। ਇਸ ਕਾਰਵਾਈ ਦਾ ਅਕਾਲੀਆਂ ਨੇ ਤਿੱਖਾ ਵਿਰੋਧ ਕੀਤਾ। ਕਰੀਬ ਦੋ ਘੰਟਿਆਂ ਬਾਅਦ ਪੁਲਿਸ ਨੇ ਗੁਰਦੁਆਰੇ ਦੇ ਗੇਟ ਖੋਲ੍ਹੇ ਤਾਂ ਅਕਾਲੀ ਵਰਕਰਾਂ ਨੇ ਪ੍ਰੋ. ਚੰਦੂਮਾਜਰਾ ਦੀ ਅਗਵਾਈ ਵਿੱਚ ਮੋਤੀ ਮਹਿਲ ਵੱਲ ਰੋਸ ਮਾਰਚ ਸ਼ੁਰੂ ਕੀਤਾ। ਇਸ ਰੋਸ ਮਾਰਚ ਨੂੰ ਪੁਲਿਸ ਨੇ ਮੋਤੀ ਮਹਿਲ ਤੋਂ ਪਿੱਛੇ ਪੋਲੋ ਗਰਾਊਂਡ ਕੋਲ ਬੈਰੀਕੇਡ ਲਾ ਕੇ ਰੋਕ ਲਿਆ। ઠਅਕਾਲੀ ਵਰਕਰ ਰੋਕ ਵਾਲੀ ਥਾਂ ‘ਤੇ ਹੀ ਧਰਨਾ ਲਾ ਕੇ ਬੈਠ ਗਏ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਕਿਰਪਾਨਾਂ ਵੰਡਣ ਤੇ ਵੱਢਣ-ਵਢਾਉਣ ਦੇ ਦਿੱਤੇ ਭੜਕਾਊ ਬਿਆਨ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਖ਼ਿਲਾਫ਼ ਕੇਸ ਦਰਜ ਕਰਨ ਅਤੇ ਪੰਜਾਬੀ ‘ਵਰਸਿਟੀ ਵਿੱਚ ਸਿੰਡੀਕੇਟ ਮੈਂਬਰ ਵਜੋਂ ਹੋਈ ਉਸ ਦੀ ਨਿਯੁਕਤੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ, ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਸਨੌਰ ਹਲਕੇ ਦੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਦਿੱਤੇ ਗਏ। ਇਸ ਧਰਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸਡੀਐੱਮ ਪਟਿਆਲਾ ਨੇ ਧਰਨੇ ਵਿਚ ਪਹੁੰਚ ਕੇ ਮੰਗ ਪੱਤਰ ਲਿਆ।
ਲਿਫਾਫੇ ‘ਚੋਂ ਨਿਕਲੇਗਾ ਮੋਹਾਲੀ ਦਾ ਮੇਅਰ
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੰਧੂ ਅਤੇ ਮੋਹਾਲੀ ਦੇ ਮੇਅਰ ਕੁਲਵੰਤ ਸਿੰਘ ਆਹਮੋ-ਸਾਹਮਣੇ ਹਨ। ਸਿੱਧੂ ਨੇ ਜਿੱਥੇ ਕੁਲਵੰਤ ਸਿੰਘ ਨੂੰ ਮੇਅਰ ਦੀ ਕੁਰਸੀ ਤੋਂ ਹਟਾਉਣ ਦੇ ਲਈ ਉਨ੍ਹਾਂ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਆਰੋਪਾਂ ਦੇ ਤਹਿਤ ਅਹੁਦੇ ਤੋਂ ਬਰਖਾਸਤ ਕਰਨ ਦਾ ਨੋਟਿਸ ਜਾਰੀ ਕੀਤਾ ਹੋਇਆ ਹੈ। ਉਥੇ ਕੁਲਵੰਤ ਸਿੰਘ ਨੇ ਨੋਟਿਸ ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਕੁਲਵੰਤ ਨੂੰ ਨੋਟਿਸ ਦਾ ਜਵਾਬ ਦੇਣ ਨੂੰ ਕਿਹਾ ਤਾਂ ਉਨ੍ਹਾਂ ਨੇ ਕਹਿ ਦਿੱਤਾ ਕਿ ਉਨ੍ਹਾਂ ਦੀ ਪਟੀਸ਼ਨ ਹੀ ਉਨ੍ਹਾਂ ਦਾ ਜਵਾਬ ਹੈ। ਇਸ ‘ਤੇ ਕੋਰਟ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ 22 ਜਨਵਰੀ ਤੱਕ ਸਮਾਂ ਦਿੰਦੇ ਹੋਏ ਕੁਲਵੰਤ ਸਿੰਘ ‘ਤੇ ਕੀਤੀ ਜਾਣ ਵਾਲੀ ਕਾਰਵਾਈ ਦੇ ਬਾਰੇ ‘ਚ ਫੈਸਲਾ ਕਰਕੇ ਬੰਦ ਲਿਫਾਫੇ ‘ਚ ਕੋਰਟ ‘ਚ ਜਮ੍ਹਾਂ ਕਰਵਾਉਣ ਨੂੰ ਕਹਿ ਦਿੱਤਾ ਹੈ। ਅਜਿਹੇ ‘ਚ ਹੁਣ ਮੇਅਰ ਦਾ ਫੈਸਲਾ ਸਥਾਨਕ ਸਰਕਾਰਾਂ ਵਿਭਾਗ ਦੇ ਬੰਦ ਲਿਫਾਫੇ ‘ਚ ਬੰਦ ਹੋ ਕੇ ਰਹਿ ਗਿਆ ਹੈ। ਹੁਣ ਦੇਖਣਾ ਹੈ ਕਿ ਜਿੱਤ ਕਿਸਦੀ ਹੁੰਦੀ ਹੈ।
ਕਰਜ਼ਾ ਮੁਆਫ਼ੀ ਸਿਰਫ਼ ਖਾਨਾਪੂਰਤੀ
ਕਿਸਾਨਾਂ ਦੀ ਕਰਜ਼ਾ ਮੁਆਫ਼ੀ ਨੂੰ ਲੈ ਕੇ ਸਰਕਾਰ ਵਿਰੋਧੀ ਧਿਰ ਦੇ ਸਵਾਲਾਂ ‘ਚ ਉਲਝ ਗਈ। ਚੋਣਾਂ ਦੇ ਸਮੇਂ ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ‘ਤੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਹੁਣ ਪਹਿਲੇ ਗੇੜ ‘ਚ ਕਿਸਾਨਾਂ ਨੂੰ ਦੋ ਲੱਖ ਤੱਕ ਦਾ ਕਰਜ਼ਾ ਮੁਆਫ਼ ਕਰਨ ਦੀ ਗੱਲ ਕਹੀ ਗਈ ਹੈ ਪ੍ਰੰਤੂ ਇਸ ਨੂੰ ਲੈ ਕੇ ਵੀ ਵਿਰੋਧੀ ਧਿਰ ਨੇ ਆਰੋਪ ਲਗਾਇਆ ਕਿ 30-40 ਤੋਂ ਲੈ ਕੇ 25-30 ਹਜ਼ਾਰ ਤੱਕ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਜਦਕਿ ਅਜਿਹੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੀ ਜ਼ਰੂਰਤ ਹੀ ਨਹੀਂ। ਜਿਨ੍ਹਾਂ ਕਿਸਾਨਾਂ ਦਾ ਕਰਜ਼ਾ ਜ਼ਿਆਦਾ ਹੈ, ਉਨ੍ਹਾਂ ਦੇ ਕਰਜ਼ੇ ਅਜੇ ਵੀ ਮੁਆਫ਼ ਨਹੀਂ ਕੀਤੇ ਜਾ ਰਹੇ। ਵਿਰੋਧੀ ਧਿਰ ਦਾ ਇਹ ਵੀ ਆਰੋਪ ਹੈ ਕਿ ਪਹਿਲੇ ਗੇੜ ‘ਚ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਕਰਜ਼ਾ ਮੁਆਫ਼ੀ ਦੀ ਸੂਚੀ ‘ਚ ਰੱਖਿਆ ਗਿਆ ਹੈ ਜੋ ਕਾਂਗਰਸ ਦੇ ਸਮਰਥਕ ਹਨ। ਇਸ ਤਰ੍ਹਾਂ ਇਹ ਕਰਜ਼ਾ ਮੁਆਫ਼ੀ ਸਿਰਫ਼ ਖਾਨਾਪੂਰਤੀ ਹੈ।
ਹੋਮ ਗਾਰਡ ਨੌਜਵਾਨਾਂ ਦੇ ਪਰਿਵਾਰਾਂ ਨੂੰ ਤੋਹਫ਼ਾ
ਪੰਜਾਬ ਸਰਕਾਰ ਨੇ ਅਜੇ ਤੱਕ ਵੱਖ-ਵੱਖ ਵਿਭਾਗਾਂ ‘ਚ ਕੰਮ ਕਰਨ ਵਾਲੇ ਕਰਮਚਾਰੀਆਂ ਦੀਆਂ ਮੰਗਾਂ ਨਹੀਂ ਮੰਨੀਆਂ। ਕਰਮਚਾਰੀ ਬਕਾਇਆ ਡੀਏ ਦੀ ਰਾਸ਼ੀ ਦੇਣ ਅਤੇ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਨਵੇਂ ਸਾਲ ਦੀ ਸ਼ੁਰੂਆਤ ‘ਚ ਸਰਕਾਰ ਤੋਂ ਨਵੇਂ ਸਾਲ ਦੇ ਤੋਹਫ਼ੇ ਦੇ ਰੂਪ ‘ਚ ਇਹ ਬਕਾਇਆ ਰਾਸ਼ੀ ਦੇਣ ਦੀ ਮੰਗ ਕੀਤੀ ਸੀ ਪ੍ਰੰਤੂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਉਨ੍ਹਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦੇਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਕਿ ਸਰਕਾਰ ਦਾ ਖ਼ਜ਼ਾਨਾ ਖਾਲੀ ਹੈ। ਉਥੇ ਹੁਣ ਹੋਮਗਾਰਡ ਪਰਿਵਾਰਾਂ ਦੀ ਮੰਗ ਮੰਨ ਕੇ ਸਰਕਾਰ ਨੇ ਉਨ੍ਹਾਂ ਨੂੰ ਲੋਹੜੀ ਦਾ ਤੋਹਫ਼ਾ ਦੇ ਦਿੱਤਾ ਹੈ। ਉਨ੍ਹਾਂ ਦੀ ਮੰਗ ਸੀ ਕਿ ਡਿਊਟੀ ਦੇ ਦੌਰਾਨ ਮਰਨ ਵਾਲੇ ਹੋਮਗਾਰਡ ਨੌਜਵਾਨਾਂ ਦੇ ਪਰਿਵਾਰਾਂ ‘ਚੋਂ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।
ਨਹੀਂ-ਨਹੀਂ ਪੰਜਾਬ ਤੋਂ ਹੀ ਚੱਲੇਗੀ ਰਾਜ ਦੀ ਆਮ ਆਦਮੀ ਪਾਰਟੀ
ਆਮ ਆਦਮੀ ਪਾਰਟੀ ਦਾ ਪੰਜਾਬ ਮਾਮਲਿਆਂ ਦੇ ਇੰਚਾਰਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਣਾਏ ਜਾਣ ਤੋਂ ਬਾਅਦ ਪਾਰਟੀ ‘ਚ ਵਧ ਰਹੀ ਬੇਚੈਨੀ ਹਾਈ ਕਮਾਂਡ ਦੇ ਗਲੇ ਦੀ ਹੱਡੀ ਬਣ ਗਈ ਹੈ। ਉਨ੍ਹਾਂ ਦੇ ਆਉਣ ਨਾਲ ਪਾਰਟੀ ਦੀ ਪੰਜਾਬ ਇਕਾਈ ‘ਚ ਇਹ ਸੰਦੇਸ਼ ਗਿਆ ਕਿ ਹੁਣ ਪਾਰਟੀ ਦੀ ਪੰਜਾਬ ਇਕਾਈ ਨੂੰ ਦਿੱਲੀ ਤੋਂ ਚਲਾਇਆ ਜਾਵੇਗਾ। ਅਜਿਹੇ ‘ਚ ਹੁਣ ਸਿਸੋਦੀਆਂ ਨੂੰ ਖੁਦ ਹੀ ਇਹ ਸਫਾਈ ਦੇਣੀ ਪੈ ਰਹੀ ਹੈ ਕਿ ਪਾਰਟੀ ਦੀ ਪੰਜਾਬ ਇਕਾਈ ਨੂੰ ਦਿੱਲੀ ਤੋਂ ਨਹੀਂ ਚਲਾਇਆ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਇਹ ਫੈਸਲਾ ਨਹੀਂ ਕਰੇਗੀ ਕਿ ਪੰਜਾਬ ‘ਚ ਪਾਰਟੀ ਨੂੰ ਕਿਸ ਤਰ੍ਹਾਂ ਚਲਾਇਆ ਜਾ ਰਿਹਾ ਹੈ।

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …