20 ਵਿਧਾਇਕਾਂ ਦਾ ਸੰਸਦੀ ਸਕੱਤਰ ਦਾ ਅਹੁਦਾ ਹੋ ਸਕਦਾ ਹੈ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵੀਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੇ ਲਾਭ ਵਾਲੇ ਅਹੁਦੇ ਮਾਮਲੇ ‘ਤੇ ਅੱਜ ਚੋਣ ਕਮਿਸ਼ਨ ਨੇ ਆਪਣਾ ਫੈਸਲਾ ਸੁਣਾਇਆ ਅਤੇ ਇਸਦੇ ਨਾਲ ਅਰਵਿੰਦ ਕੇਜਰੀਵਾਲ ਸਰਕਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਨੇ ਰਾਸ਼ਟਰਪਤੀ ਨੂੰ ਇਨ੍ਹਾਂ 20 ਵਿਧਾਇਕਾਂ ਦਾ ਸੰਸਦੀ ਸਕੱਤਰ ਦਾ ਅਹੁਦਾ ਰੱਦ ਕਰਨ ਦੀ ਸਿਫਾਰਸ਼ ਕਰ ਦਿੱਤੀ ਹੈ। ਚੋਣ ਕਮਿਸ਼ਨ ਨੇ 21 ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤਾ ਸੀ। ਇਕ ਵਿਧਾਇਕ ਜਰਨੈਲ ਸਿੰਘ ਨੇ ਪੰਜਾਬ ਵਿਚ ਚੋਣ ਲੜਨ ਲਈ ਦਿੱਲੀ ਵਿਧਾਨ ਸਭਾ ਵਿਚੋਂ ਅਸਤੀਫਾ ਦੇ ਦਿੱਤਾ ਸੀ। ਇਸ ਕਰਕੇ ਇਹ ਕੇਸ 20 ਵਿਧਾਇਕਾਂ ਖਿਲਾਫ ਸੀ। ਚੇਤੇ ਰਹੇ ਕਿ ਕੇਜਰੀਵਾਲ ਸਰਕਾਰ ਨੇ ਇਨ੍ਹਾਂ ਵਿਧਾਇਕਾਂ ਨੂੰ ਸੰਸਦੀ ਸਕੱਤਰ ਨਿਯੁਕਤ ਕੀਤਾ ਸੀ। ਦਿੱਲੀ ਹਾਈਕੋਰਟ ਨੇ ਹੀ 8 ਦਸੰਬਰ 2016 ਨੂੰ 21 ਵਿਧਾਇਕਾਂ ਦੀ ਸੰਸਦੀ ਸਕੱਤਰ ਦੇ ਤੌਰ ‘ਤੇ ਹੋਈ ਨਿਯੁਕਤੀ ਨੂੰ ਰੱਦ ਕਰ ਦਿੱਤਾ ਸੀ। ਕਾਨੂੰਨ ਮੁਤਾਬਕ ਦਿੱਲੀ ਵਿਚ ਕੋਈ ਵੀ ਵਿਅਕਤੀ ਵਿਧਾਇਕ ਦੇ ਅਹੁਦੇ ‘ਤੇ ਹੁੰਦੇ ਹੋਏ ਲਾਭ ਦਾ ਅਹੁਦਾ ਨਹੀਂ ਲੈ ਸਕਦਾ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …