Breaking News
Home / ਪੰਜਾਬ / ਖਹਿਰਾ ਖਿਲਾਫ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਕੋਲੋਂ 6 ਹਫਤਿਆਂ ‘ਚ ਮੰਗਿਆ ਜਵਾਬ

ਖਹਿਰਾ ਖਿਲਾਫ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਕੋਲੋਂ 6 ਹਫਤਿਆਂ ‘ਚ ਮੰਗਿਆ ਜਵਾਬ

ਪਹਿਲਾਂ ਸੁਪਰੀਮ ਕੋਰਟ ਨੇ ਖਹਿਰਾ ਦੇ ਸੰਮਨਾਂ ‘ਤੇ ਰੋਕ ਲਗਾ ਦਿੱਤੀ ਸੀ
ਚੰਡੀਗੜ੍ਹ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਸੁਖਪਾਲ ਖਹਿਰਾ ਸਬੰਧੀ ਨਸ਼ਾ ਮਾਮਲੇ ਬਾਰੇ ਛੇ ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ। ਸੁਖਪਾਲ ਖਹਿਰਾ ਨੇ ਫ਼ਾਜ਼ਿਲਕਾ ਦੀ ਅਦਾਲਤ ਵੱਲੋਂ ਜਾਰੀ ਕੀਤੇ ਗਏ ਸੰਮਨਾਂ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਖਹਿਰਾ ਨੂੰ ਕੀਤੇ ਸੰਮਨ ‘ਤੇ ਸੁਪਰੀਮ ਕੋਰਟ ਨੇ ਰੋਕ ਵੀ ਲਗਾ ਦਿੱਤੀ ਸੀ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ।
ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਵਾਬ ਦਾਇਰ ਕਰਨ ਦੇ ਦੋ ਹਫ਼ਤੇ ਤੱਕ ਸੁਖਪਾਲ ਖਹਿਰਾ ਆਪਣਾ ਜਵਾਬ ਦੇਣਗੇ। ਫ਼ਾਜ਼ਿਲਕਾ ਕੋਰਟ ਵੱਲੋਂ ਕੀਤੇ ਸੰਮਨ ਨੂੰ ਸੁਖਪਾਲ ਖਹਿਰਾ ਨੇ ਸਿਆਸੀ ਰੰਜਿਸ਼ ਦਾ ਨਾਮ ਦਿੱਤਾ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਕੋਈ ਰਾਹਤ ਨਾ ਮਿਲਣ ‘ਤੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਖਹਿਰਾ ਨੂੰ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਫ਼ਾਜ਼ਿਲਕਾ ਅਦਾਲਤ ਵਿੱਚ ਚੱਲ ਰਹੀ ਨਸ਼ਾ ਤਸਕਰੀ ਮਾਮਲੇ ਦੀ ਸੁਣਵਾਈ ਨੂੰ ਵੀ ਰੋਕ ਦਿੱਤਾ ਸੀ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …