9.6 C
Toronto
Monday, April 13, 2026
spot_img
Homeਪੰਜਾਬਪੰਜਾਬ ਸਰਕਾਰ ਦੇ ਦੋ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ

ਪੰਜਾਬ ਸਰਕਾਰ ਦੇ ਦੋ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ

ਕਾਂਗਰਸ ਹਾਈਕਮਾਨ ਨੇ ਸਾਰੇ ਵਿਭਾਗਾਂ ਦੇ ਕੰਮਾਂ ਦਾ ਨਿਰੀਖਣ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਿਚ ਕੈਬਨਿਟ ਵਿਸਥਾਰ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਦਾ ਧਿਆਨ ਘਟੀਆ ਕਾਰਗੁਜ਼ਾਰੀ ਵਾਲੇ ਮੰਤਰੀਆਂ ਵੱਲ ਹੋ ਗਿਆ ਹੈ। ਰਾਣਾ ਗੁਰਜੀਤ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਪੰਜਾਬ ਇਕਾਈ ਨੂੰ ਸਾਰੇ ਵਿਭਾਗਾਂ ਵਿਚ ਹੋ ਰਹੇ ਕੰਮਾਂ ਦਾ ਨਿਰੀਖਣ ਕਰਨ ਲਈ ਕਿਹਾ ਹੈ। ਕੈਬਨਿਟ ਦੇ ਵਿਸਥਾਰ ਦੌਰਾਨ ਵੱਡਾ ਫੇਰਬਦਲ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਘਟੀਆ ਕਾਰਗੁਜ਼ਾਰੀ ਵਾਲੇ ਦੋ ਹੋਰ ਮੰਤਰੀਆਂ ਦੀ ਛੁੱਟੀ ਵੀ ਹੋ ਸਕਦੀ ਹੈ। ਹੁਣ ਘੱਟੋ-ਘੱਟ ਦੋ ਨਵੇਂ ਚਿਹਰਿਆਂ ਨੂੰ ਕੈਬਨਿਟ ਵਿਚ ਜਗ੍ਹਾ ਮਿਲ ਸਕਦੀ ਹੈ। ਇਹ ਵੀ ਸਾਫ ਦਿਸ ਰਿਹਾ ਹੈ ਕਿ ਰਾਣਾ ਗੁਰਜੀਤ ਦੇ ਅਸਤੀਫੇ ਅਤੇ ਚੀਫ ਪ੍ਰਿੰਸੀਪਲ ਸੈਕਟਰੀ ਦੀ ਹੋਈ ਛੁੱਟੀ ਤੋਂ ਬਾਅਦ ਕੈਪਟਨ ਅਮਰਿੰਦਰ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੇਤੇ ਰਹੇ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਵੀ ਹਾਈਕੋਰਟ ਨੇ ਰੱਦ ਕਰ ਦਿੱਤਾ ਸੀ।

RELATED ARTICLES
POPULAR POSTS