ਕਿਹਾ, ਸਰਕਾਰ ਨੇ ਜਿੰਨਾ ਕਰਜ਼ਾ ਮੁਆਫ ਕਰਨਾ ਸੀ ਕਰ ਦਿੱਤਾ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਵਾਦਤ ਬਿਆਨ ਦਿੰਦਿਆਂ ਕਿਹਾ ਕਿ ਧਰਨਾ ਦੇਣ ਵਾਲੇ ਕਿਸਾਨਾਂ ਕੋਲ ਹੋਰ ਕੋਈ ਕੰਮ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਵਿਹਲੜ ਦੱਸਦਿਆਂ ਕਿਹਾ ਕਿ ਹੁਣ ਕਿਸਾਨਾਂ ਕੋਲ ਸਿਰਫ਼ ਧਰਨਾ ਦੇਣ ਦਾ ਕੰਮ ਰਹਿ ਗਿਆ ਹੈ। ਬਾਜਵਾ ਨੇ ਕਿਹਾ ਕਿ ਸਰਕਾਰ ਨੇ ਜਿੰਨਾ ਕਰਜ਼ਾ ਮੁਆਫ਼ ਕਰਨਾ ਸੀ ਕਰ ਦਿੱਤਾ ਹੈ। ਦਰਅਸਲ ਪੰਜਾਬ ਭਰ ਵਿਚ ਕਿਸਾਨ ਜਥੇਬੰਦੀਆਂ ਧਰਨਿਆਂ ‘ਤੇ ਡਟੀਆਂ ਹੋਈਆਂ ਹਨ ਤੇ ਮੰਗ ਕਰ ਰਹੀਆਂ ਹਨ ਕਿ ਸਰਕਾਰ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰੇ। ਕਿਸਾਨ ਆਗੂਆਂ ਵੱਲੋਂ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਵੀ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ, ਜਿਸਦੇ ਵਿਰੋਧ ਵਜੋਂ ਥਰਮਲ ਮੁਲਾਜ਼ਮ ਵੀ ਮੈਦਾਨ ਵਿਚ ਕੁੱਦੇ ਹੋਏ ਹਨ। ਬਾਜਵਾ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਵੀ ਸਹੀ ਦੱਸਿਆ ਤੇ ਸਾਫ਼ ਕੀਤਾ ਕਿ ਸਰਕਾਰ ਆਪਣਾ ਫ਼ੈਸਲਾ ਵਾਪਸ ਨਹੀਂ ਲਵੇਗੀ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …