ਕੈਪਟਨ ਸਰਕਾਰ ਦੀ ਕੀਤੀ ਰੱਜ ਕੇ ਨਿਖੇਧੀ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੱਦੇ ‘ਤੇ ਅੱਜ ਮੁਕੰਮਲ ਕਰਜ਼ਾ-ਮੁਕਤੀ ਅਤੇ ਭਖਦੀਆਂ ਮੰਗਾਂ ਨੂੰ ਲੈ ਕੇ 13 ਜ਼ਿਲ੍ਹਿਆਂ ਦੇ ਡੀ.ਸੀ./ਐਸ.ਡੀ.ਐਮ. ਦਫ਼ਤਰਾਂ ਦੇ ਅੱਗੇ ਹਜ਼ਾਰਾਂ ਦੀ ਤਾਦਾਦ ਵਿਚ ਪਰਿਵਾਰਾਂ ਸਮੇਤ ਪੁੱਜ ਕੇ ਕਰਜ਼ਾਗ੍ਰਸਤ ਕਿਸਾਨਾਂ-ਮਜ਼ਦੂਰਾਂ ਨੇ ਦਿਨ-ਰਾਤ ਚੱਲਣ ਵਾਲੇ 5 ਰੋਜ਼ਾ ਧਰਨਿਆਂ ਦੀ ਸ਼ੁਰੂਆਤ ਕਰ ਦਿੱਤੀ ਹੈ। ਜੱਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਨੁਸਾਰ ਸੰਗਰੂਰ, ਮਾਨਸਾ, ਬਠਿੰਡਾ, ਬਰਨਾਲਾ, ਮੋਗਾ, ਫ਼ਰੀਦਕੋਟ, ਮੁਕਤਸਰ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਸਮੇਤ 13 ਜ਼ਿਲ੍ਹਿਆਂ ਵਿਚ ਡੀ.ਸੀ. ਦਫ਼ਤਰਾਂ ਅੱਗੇ ਕਿਸਾਨ-ਮਜ਼ਦੂਰ ਪੱਕੇ ਧਰਨੇ ਮਾਰ ਕੇ ਬੈਠ ਗਏ।
ਇਸ ਮੌਕੇ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰਬਾਣੀ ਦੀ ਸਹੁੰ ਖਾ ਕੇ ਕਰਜ਼ਈ ਕਿਸਾਨਾਂ ਦੇ ਸਮੁੱਚੇ ਕਰਜ਼ੇ ਮਾਫ਼ ਕਰਨ ਸਣੇ ਘਰ-ਘਰ ਰੁਜ਼ਗਾਰ ਅਤੇ ਹੋਰ ਕਈ ਚੋਣ-ਵਾਅਦਿਆਂ ਤੋਂ ਮੁੱਕਰਨ ਦੀ ਸਖਤ ਨਿਖੇਧੀ ਕੀਤੀ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …