Breaking News
Home / ਪੰਜਾਬ / ਬਠਿੰਡਾ ਥਰਮਲ ਪਲਾਂਟ ਨੂੰ ਦੁਬਾਰਾ ਚਲਾਇਆ ਜਾਣਾ ਮੁਸ਼ਕਲ : ਕੈਪਟਨ

ਬਠਿੰਡਾ ਥਰਮਲ ਪਲਾਂਟ ਨੂੰ ਦੁਬਾਰਾ ਚਲਾਇਆ ਜਾਣਾ ਮੁਸ਼ਕਲ : ਕੈਪਟਨ

ਕਿਹਾ, ਕਿਸੇ ਦਾ ਰੁਜ਼ਗਾਰ ਨਹੀਂ ਖੋਹਿਆ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਸਬੰਧੀ ਫੈਸਲਾ ਵਾਪਿਸ ਲੈਣ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਚਲਾਇਆ ਜਾਣਾ ਸੰਭਵ ਨਹੀਂ ਹੈ ਕਿਉਂਕਿ ਇਸ ਦੇ ਮੁਕਾਬਲੇ ਹੋਰ ਸਾਧਨਾਂ ਤੋਂ ਬਿਜਲੀ ਉਤਪਾਦਨ ਸਸਤਾ ਪੈ ਰਿਹਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਹਾਲਤਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਬਠਿੰਡਾ ਥਰਮਲ ਪਲਾਂਟ ਅਤੇ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮੁੱਖ ਤੌਰ ਉੱਤੇ ਸੂਬੇ ਵਿੱਚ ਬਿਜਲੀ ਦੀ ਮੰਗ ਘੱਟਣ ਕਾਰਨ ਅਤੇ ਹੋਰ ਬਦਲਵੇਂ ਸਰੋਤਾਂ ਤੋਂ ਬਿਜਲੀ ਸਸਤੀ ਮਿਲਣ ਕਾਰਨ ਲਿਆ ਗਿਆ ਹੈ। ਇੱਥੋਂ ਬਿਜਲੀ ਦਾ ਉਤਪਾਦਨ ਔਸਤ ਨਾਲੋਂ ਮਹਿੰਗਾ ਪੈ ਰਿਹਾ ਸੀ। ਮੁੱਖ ਮੰਤਰੀ ਨੇ ਇਹ ਦੁਹਰਾਇਆ ਕਿ ਕਿਸੇ ਵੀ ਮੁਲਾਜ਼ਮ ਦਾ ਰੁਜ਼ਗਾਰ ਨਹੀ ਖੋਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਬਠਿੰਡਾ ਥਰਮਲ ਪਲਾਂਟ ਮੁਕੰਮਲ ਤੌਰ ਉੱਤੇ ਬੰਦ ਹੋ ਗਿਆ ਤਾਂ ਇੱਥੋਂ ਦੇ ਮੁਲਾਜ਼ਮਾਂ ਨੂੰ ਜਿੱਥੇ ਸਟਾਫ ਦੀ ਘਾਟ ਹੋਈ ਉਥੇ ਲਗਾ ਦਿੱਤਾ ਜਾਵੇਗਾ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …