ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਇਸ ਪਟੀਸ਼ਨ ਦਾ ਨਹੀਂ ਸੀ ਕੋਈ ਮਤਲਬ
ਨਵੀਂ ਦਿੱਲੀ/ਬਿਊਰੋ ਨਿਊਜ਼
ਲਾਭ ਦਾ ਅਹੁਦਾ ਮਾਮਲੇ ਵਿਚ ਚੋਣ ਕਮਿਸ਼ਨ ਦੀ ਸਿਫਾਰਸ਼ ਦੇ ਖਿਲਾਫ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਵਲੋਂ ਦਿੱਲੀ ਹਾਈਕੋਰਟ ਵਿਚ ਪਾਈ ਪਟੀਸ਼ਨ ਵਾਪਸ ਲੈ ਲਈ ਹੈ। ਪਟੀਸ਼ਨ ਇਸ ਲਈ ਵਾਪਸ ਲਈ ਗਈ ਹੈ ਕਿਉਂਕਿ ਰਾਸ਼ਟਰਪਤੀ ਚੋਣ ਕਮਿਸ਼ਨ ਦੀ ਸਿਫਾਰਸ਼ ਨੂੰ ਮਨਜੂਰੀ ਦੇ ਚੁੱਕੇ ਹਨ। ਇਸ ਲਈ ਹੁਣ ਇਸ ਪਟੀਸ਼ਨ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ। ਅੱਜ ਸੁਣਵਾਈ ਦੌਰਾਨ ਚੋਣ ਕਮਿਸ਼ਨ ਦੇ ਵਕੀਲ ਨੇ ਦੱਸਿਆ ਕਿ ਕਮਿਸ਼ਨ ਨੇ ਆਪਣੀ ਸਿਫਾਰਸ਼ ਸ਼ੁੱਕਰਵਾਰ ਨੂੰ ਹੀ ਰਾਸ਼ਟਰਪਤੀ ਨੂੰ ਭੇਜ ਦਿੱਤੀ ਸੀ, ਜਿਸ ਨੂੰ ਮਨਜੂਰ ਵੀ ਕਰ ਲਿਆ ਸੀ। ਇਸ ਤੋਂ ਪਹਿਲਾਂ ਜੋ ਪਟੀਸ਼ਨ ਹਾਈਕੋਰਟ ਵਿਚ ਪਾਈ ਗਈ ਸੀ, ਉਸ ‘ਤੇ ਸੁਣਵਾਈ ਜਾਰੀ ਰਹੇਗੀ। ਉਸ ਲਈ ਹੁਣ 20 ਮਾਰਚ ਦੀ ਤਰੀਕ ਨਿਸ਼ਚਤ ਕੀਤੀ ਹੈ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …