18 C
Toronto
Sunday, September 6, 2026
spot_img
Homeਭਾਰਤਲਾਭ ਦੇ ਅਹੁਦੇ ਨੂੰ ਲੈ ਕੇ 'ਆਪ' ਨੂੰ ਲੱਗਾ ਵੱਡਾ ਝਟਕਾ

ਲਾਭ ਦੇ ਅਹੁਦੇ ਨੂੰ ਲੈ ਕੇ ‘ਆਪ’ ਨੂੰ ਲੱਗਾ ਵੱਡਾ ਝਟਕਾ

ਲਾਭ ਦੇ ਅਹੁਦੇ ਨੂੰ ਲੈ ਕੇ ‘ਆਪ’ ਨੂੰ ਲੱਗਾ ਵੱਡਾ ਝਟਕਾ20 ਵਿਧਾਇਕਾਂ ਦੀ ਮੈਂਬਰਸ਼ਿਪ ਰੱਦ
ਚੋਣ ਕਮਿਸ਼ਨ ਦੀ ਸਿਫਾਰਸ਼ ‘ਤੇ ਰਾਸ਼ਟਰਪਤੀ ਨੇ ਲਾਈ ਮੋਹਰ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਸ਼ਟਰਪਤੀ ਰਾਮ ਨਾਥ ਕੋਬਿੰਦ ਨੇ ਐਤਵਾਰ ਨੂੰ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਦੋਹਰੇ ਲਾਭ ਦੇ ਨਿਯਮ ਤਹਿਤ ਚੋਣ ਕਮਿਸ਼ਨ ਵੱਲੋਂ ਅਯੋਗ ਕਰਾਰ ਦੇਣ ਦੀ ਸਿਫ਼ਾਰਸ਼ ਨੂੰ ਮਨਜ਼ੂਰ ਕਰ ਲਿਆ ਹੈ। ਉਧਰ ‘ਆਪ’ ਨੇ ਇਸ ਕਾਰਵਾਈ ਨੂੰ ਗ਼ੈਰਸੰਵਿਧਾਨਕ ਕਰਾਰ ਦਿੰਦਿਆਂ ਲੋਕਤੰਤਰ ਲਈ ਖ਼ਤਰਾ ਕਰਾਰ ਦਿੱਤਾ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਹਿਲਾਂ ਹੀ ਚੋਣ ਕਮਿਸ਼ਨ ਦੀ ਸਿਫਾਰਸ਼ ਉੱਤੇ ਸਹਿਮਤੀ ਦੇ ਦਿੱਤੀ ਸੀ। ਦੇਸ਼ ਦੇ ਕਾਨੂੰਨ ਮੰਤਰਾਲੇ ਵੱਲੋਂ ਜਾਰੀ ਨੋਟਫਿਕੇਸ਼ਨ ਅਨੁਸਾਰ ਰਾਸ਼ਟਰਪਤੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਪ੍ਰਗਟ ਕੀਤੀ ਰਾਇ ਦੀ ਰੋਸ਼ਨੀ ਵਿੱਚ ਦਿੱਲੀ ਵਿਧਾਨ ਸਭਾ ਦੇ 20 ਮੈਂਬਰਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਨ੍ਹਾਂ 20 ਵਿਧਾਇਕਾਂ ਨੂੰ ਪਾਰਲੀਮਾਨੀ ਸਕੱਤਰ ਬਣਾਇਆ ਗਿਆ ਸੀ ਤੇ ਉਨ੍ਹਾਂ ਦੀ ਇਸ ਨਿਯੁਕਤੀ ਨੂੰ ਵਕੀਲ ਪ੍ਰਸ਼ਾਂਤ ਪਟੇਲ ਨੇ ਪਟੀਸ਼ਨ ਦਾਇਰ ਕਰਕੇ ਚੁਣੌਤੀ ਦਿੱਤੀ ਸੀ, ਜਿਸ ਬਾਰੇ ਤਤਕਾਲੀ ਰਾਸ਼ਟਰਪਤੀ ਨੇ ਚੋਣ ਕਮਿਸ਼ਨ ਤੋਂ ਰਾਇ ਮੰਗੀ ਸੀ ਤੇ ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਬਿੰਦ ਨੇ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੀ ਸਿਫਾਰਸ਼ ਨੂੰ ਸਵੀਕਾਰ ਕਰ ਲਿਆ ਹੈ। ਆਪ ਦੇ ਸੀਨੀਅਰ ਆਗੂ ਆਸ਼ੂਤੋਸ਼ ਨੇ ਕਿਹਾ ਕਿ ਰਾਸ਼ਟਰਪਤੀ ਦਾ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦਾ ਫੈਸਲਾ ਗੈਰਸੰਵਿਧਾਨਕ ਅਤੇ ਜਮਹੂਰੀਅਤ ਲਈ ਖਤਰਾ ਹੈ।

RELATED ARTICLES
POPULAR POSTS