ਸੀਨੀਅਰ ਆਗੂਆਂ ਨੂੰ ਆਸ ਕਿ ਪਾਰਟੀ ਚੰਗਾ ਪ੍ਰਦਰਸ਼ਨ ਕਰੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਵਿਚ ਹੁਣ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਚੋਣ ਇਕੱਲੇ ਤੌਰ ‘ਤੇ ਲੜੇਗਾ। ਇਹ ਚੋਣ ਤੱਕੜੀ ਦੇ ਚੋਣ ਨਿਸ਼ਾਨ ‘ਤੇ ਲੜੀ ਜਾਵੇਗੀ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਹੀ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਇੰਡੀਅਨ ਨੈਸ਼ਨਲ ਲੋਕ ਦਲ ਨਾਲ ਮਿਲ ਕੇ ਚੋਣ ਲੜਦਾ ਸੀ।
ਸੁਖਬੀਰ ਬਾਦਲ ਨੇ ਕਿਹਾ ਕਿ ਚੋਣ ਤੋਂ ਬਾਅਦ ਹੀ ਕਿਸੇ ਨਾਲ ਗਠਜੋੜ ਬਾਰੇ ਸੋਚਿਆ ਜਾਵੇਗਾ। ਉਨ੍ਹਾਂ ਕਿਹਾ ਪਾਰਟੀ ਨੇ ਅਬਰਜ਼ਰਬਰ ਤਾਇਨਾਤ ਕਰ ਦਿੱਤੇ ਹਨ ਤੇ ਅਬਰਜ਼ਰਬਰਾਂ ਦੇ ਮੁਖੀ ਬਲਵਿੰਦਰ ਸਿੰਘ ਭੂੰਦੜ ਹੋਣਗੇ। ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ਼ ਹੈ ਕਿ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਚੰਗਾ ਪ੍ਰਦਰਸ਼ਨ ਕਰੇਗੀ। ਹੁਣ ਦੇਖਣ ਵਾਲੀ ਗੱਲ ਇਹ ਹੈ ਕਿ 2019 ਲੋਕ ਸਭਾ ਚੋਣਾਂ ਤੱਕ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਰਹਿੰਦਾ ਹੈ ਜਾਂ ਨਹੀਂ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …