9 C
Toronto
Thursday, September 24, 2026
spot_img
Homeਪੰਜਾਬਸੁਖਬੀਰ ਬਾਦਲ ਤੇ ਸਿਮਰਜੀਤ ਬੈਂਸ ਨੂੰ ਵਿਧਾਨ ਸਭਾ ਕਮੇਟੀ ਨੇ ਕੀਤਾ ਤਲਬ

ਸੁਖਬੀਰ ਬਾਦਲ ਤੇ ਸਿਮਰਜੀਤ ਬੈਂਸ ਨੂੰ ਵਿਧਾਨ ਸਭਾ ਕਮੇਟੀ ਨੇ ਕੀਤਾ ਤਲਬ

ਸੁਖਬੀਰ ਬਾਦਲ ਤੇ ਸਿਮਰਜੀਤ ਬੈਂਸ ਨੂੰ ਵਿਧਾਨ ਸਭਾ ਕਮੇਟੀ ਨੇ ਕੀਤਾ ਤਲਬਸੁਖਬੀਰ ਬਾਦਲ ਅਤੇ ਸਿਮਰਜੀਤ ਬੈਂਸ ਨੇ ਵਿਧਾਨ ਸਭਾ ‘ਚ ਕੀਤੀ ਸੀ ਗਲਤ ਸ਼ਬਦਾਵਲੀ ਦੀ ਵਰਤੋਂ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਦੀ ਪ੍ਰੀਵਲੇਜ ਕਮੇਟੀ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ 6 ਫਰਵਰੀ ਨੂੰ ਤਲਬ ਕੀਤਾ ਹੈ। ਦੋਵਾਂ ਖ਼ਿਲਾਫ਼ ਸਪੀਕਰ ਵਿਰੁੱਧ ਵਿਧਾਨ ਸਭਾ ਬਜਟ ਸੈਸ਼ਨ ਦੌਰਾਨ ਗ਼ਲਤ ਸ਼ਬਦਾਵਲੀ ਵਰਤਣ ਦੇ ਦੋਸ਼ ਹਨ। ਵਿਧਾਨ ਸਭਾ ਬਜਟ ਇਜ਼ਲਾਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਪੀਕਰ ਰਾਣਾ ਕੇ ਪੀ ਸਿੰਘ ਖਿਲਾਫ਼ ਨਾਅਰੇਬਾਜ਼ੀ ਕੀਤੀ ਸੀ। ਵਿਰੋਧੀ ਧਿਰਾਂ ਸਰਕਾਰ ‘ਤੇ ਇਹ ਦੋਸ਼ ਲਗਾ ਰਹੀਆਂ ਸਨ ਕਿ ਲੋਕਾਂ ਦੇ ਮੁੱਦਿਆਂ ਬਾਰੇ ਵਿਧਾਨ ਸਭਾ ਵਿੱਚ ਬੋਲਣ ਨਹੀਂ ਦਿੱਤਾ ਜਾ ਰਿਹਾ। ਸਪੀਕਰ ਨੇ ਸਾਰੇ ਹੀ ਵਿਧਾਇਕਾਂ ਨੂੰ ਵਿਧਾਨ ਸਭਾ ਇਜਲਾਸ ਵਿੱਚੋਂ ਕਢਵਾ ਦਿੱਤਾ ਸੀ। ਚੇਤੇ ਰਹੇ ਕਿ ਜੂਨ 2017 ਨੂੰ ਇਹ ਇਜਲਾਸ ਹੋਇਆ ਸੀ ਜਿਸ ਵਿਚ ਬਹੁਤ ਜ਼ਿਆਦਾ ਹੰਗਾਮਾ ਹੋਇਆ ਸੀ।

RELATED ARTICLES
POPULAR POSTS