ਜੌਹਰ ਸਿੰਘ ਨੂੰ ਦਿੱਤਾ ਤਨਖਾਹੀਆ ਕਰਾਰ
ਅੰਮ੍ਰਿਤਸਰ/ਬਿਊਰੋ ਨਿਊਜ਼
ਚਰਚਿਤ ਅਸ਼ਲੀਲ ਵੀਡੀਓ ਮਾਮਲੇ ਵਿੱਚ ਘਿਰੇ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ‘ਤੇ ਸਿੰਘ ਸਾਹਿਬਾਨ ਨੇ ਦੋ ਸਾਲ ਦੀ ਰੋਕ ਲਾਈ ਹੈ। ਇਸ ਵਿੱਚ ਚਰਨਜੀਤ ਸਿੰਘ ਕਿਸੇ ਵੀ ਧਾਰਮਿਕ, ਵਿੱਦਿਅਕ, ਸਮਾਜਿਕ ਤੇ ਸਿਆਸੀ ਸਮਾਗਮ ਵਿੱਚ ਬੋਲ ਨਹੀਂ ਸਕੇਗਾ। ਇਸ ਦੇ ਨਾਲ ਹੀ ਅਕਾਲ ਤਖ਼ਤ ਸਾਹਿਬ ਨੇ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਚਰਨਜੀਤ ਸਿੰਘ ਦੀ ਮੈਂਬਰਸ਼ਿਪ ਖ਼ਤਮ ਕਰਕੇ ਰਿਪੋਰਟ ਸੌਂਪੇ।
ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੋ ਹੋਰ ਮਾਮਲਿਆਂ ਦਾ ਨਿਬੇੜਾ ਕੀਤਾ ਗਿਆ। ਇਨ੍ਹਾਂ ਵਿੱਚੋਂ ਇੱਕ ਮਾਮਲੇ ਵਿਚ ਗੁਰਦੁਆਰਾ ਘੱਲੂਘਾਰਾ ਸਾਹਿਬ ਦੇ ਸਾਬਕਾ ਮੈਨੇਜਰ ਮਾਸਟਰ ਜੌਹਰ ਸਿੰਘ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਹੈ। ਜੌਹਰ ਸਿੰਘ ਨੂੰ ਸਹਿਜ ਪਾਠ ਕਰਨ ਜਾਂ ਸੁਣਨ, ਇੱਕ ਹਫਤੇ ਲਈ ਰੋਜ਼ਾਨਾ ਇੱਕ-ਇੱਕ ਘੰਟਾ ਸੰਗਤ ਦੇ ਜੋੜੇ ਝਾੜਨ, ਬਰਤਨ ਸਾਫ ਕਰਨ ਤੇ ਕੀਰਤਨ ਸੁਣਨ ਦੀ ਧਾਰਮਿਕ ਸਜ਼ਾ ਲਾਈ ਗਈ ਹੈ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …