Breaking News
Home / ਪੰਜਾਬ / ਨਾਮਧਾਰੀ ਸੰਪਰਦਾ ਦੇ ਮੁਖੀ ਦੀ ਮਾਤਾ ਚੰਦ ਕੌਰ ਦੀ ਗੋਲੀਆਂ ਮਾਰ ਕੇ ਹੱਤਿਆ

ਨਾਮਧਾਰੀ ਸੰਪਰਦਾ ਦੇ ਮੁਖੀ ਦੀ ਮਾਤਾ ਚੰਦ ਕੌਰ ਦੀ ਗੋਲੀਆਂ ਮਾਰ ਕੇ ਹੱਤਿਆ

1ਭੈਣੀ ਸਾਹਿਬ ਗੁਰਦੁਆਰਾ ਕੰਪਲੈਕਸ ‘ਚ ਮਾਤਾ ਚੰਦ ਕੌਰ ‘ਤੇ ਹੋਇਆ ਹਮਲਾ
ਲੁਧਿਆਣਾ/ਬਿਊਰੋ ਨਿਊਜ਼
ਨਾਮਧਾਰੀ ਸੰਪਰਦਾ ਦੇ ਮੁਖੀ ਠਾਕੁਰ ਉਦੇ ਸਿੰਘ ਦੀ ਮਾਤਾ ਚੰਦ ਕੌਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਨ੍ਹਾਂ ‘ਤੇ ਅੱਜ ਸਵੇਰੇ ਫਾਇਰਿੰਗ ਕੀਤੀ ਗਈ ਸੀ। ਦੋ ਹਮਲਾਵਰਾਂ ਨੇ ਗੁਰਦੁਆਰਾ ਸਾਹਿਬ ਕੰਪਲੈਕਸ ਵਿਚ ਉਨ੍ਹਾਂ ‘ਤੇ ਹਮਲਾ ਕੀਤਾ ਤੇ ਮੋਟਰਸਾਈਕਲ ‘ਤੇ ਫਰਾਰ ਹੋ ਗਏ ਸੀ। ਹਮਲੇ ਸਮੇਂ ਉਹ ਭੈਣੀ ਸਾਹਿਬ ਗੁਰਦੁਆਰਾ ਸਾਹਿਬ ਵਿਚ ਕਾਰ ‘ਤੇ ਸਵਾਰ ਸਨ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਦੇ ਅਪੋਲੋ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਮਾਤਾ ਚੰਦ ਕੌਰ ਅੱਜ ਸਵੇਰੇ ਆਪਣੇ ਡਰਾਈਵਰ ਸਮੇਤ ਬਾਹਰ ਨਿਕਲ ਰਹੇ ਸਨ, ਅਜੇ ਉਨ੍ਹਾਂ ਦੀ ਕਾਰ ਅੰਦਰ ਹੀ ਸੀ ਕਿ ਗੁਰਦੁਆਰਾ ਸਾਹਿਬ ਵਿਚ ਆਏ 2 ਅਣਪਛਾਤੇ ਹਮਲਾਵਰਾਂ ਨੇ ਅਚਾਨਕ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿਚ ਮਾਤਾ ਚੰਦ ਕੌਰ ਦੇ ਸਿਰ ਅਤੇ ਪੇਟ ਸਮੇਤ ਤਿੰਨ ਗੋਲੀਆਂ ਲੱਗੀਆਂ। ઠਉਨ੍ਹਾਂ ਨੂੰ ਲੁਧਿਆਣਾ ਦੇ ਅਪੋਲੋ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਮੌਤ ਹੋ ਗਈ।

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …