ਡਿਪਟੀ ਮੁੱਖ ਮੰਤਰੀ ਦਾ ਅਹੁਦਾ ਨਵਜੋਤ ਸਿੱਧੂ ਕੋਲੋਂ ਹੁੰਦਾ ਜਾ ਰਿਹਾ ਹੈ ਦੂਰ
ਚੰਡੀਗੜ੍ਹ/ਬਿਊਰੋ ਨਿਊਜ਼
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਨਰਾਜ਼ਗੀ ਦੀ ਹਰ ਪਾਸੇ ਚਰਚਾ ਹੈ। ਕਾਂਗਰਸ ਦੇ ਵਿਧਾਇਕ ਵੀ ਇਸ ਗੱਲ ਦਾ ਬੁਰਾ ਮਨਾ ਰਹੇ ਹਨ ਕਿ ਅੰਮ੍ਰਿਤਸਰ ਦੇ ਮੇਅਰ ਦੀ ਚੋਣ ਦੇ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਨਾਲ ਧੱਕਾ ਕੀਤਾ ਗਿਆ ਹੈ। ਕਈ ਵਿਧਾਇਕਾਂ ਮੰਨਣਾ ਹੈ ਕਿ ਵਿਭਾਗ ਦੇ ਮੰਤਰੀ ਅਤੇ ਅੰਮ੍ਰਿਤਸਰ ਦੇ ਲੋਕ ਪ੍ਰਤੀਨਿਧ ਨੂੰ ਇਹ ਮਾਣ ਦੇਣਾ ਬਣਦਾ ਸੀ ਕਿ ਉਹ ਹੀ ਮੇਅਰ ਦੇ ਨਾਮ ਦਾ ਐਲਾਨ ਕਰਦੇ। ਪਰ ਸਿੱਧੂ ਨੂੰ ਜਾਣ ਬੁੱਝ ਕੇ ਇਸ ਮਾਮਲੇ ਤੋਂ ਦੂਰ ਰੱਖਿਆ ਗਿਆ ਜਿਸ ਕਾਰਨ ਉਹ ਨਰਾਜ਼ ਹੋ ਗਏ ਹਨ। ਸਿੱਧੂ ਇਸ ਕਾਰਨ ਵੀ ਨਰਾਜ਼ ਹਨ ਕਿ ਉਸਦੇ ਕਿਸੇ ਵੀ ਹਮਾਇਤੀ ਨੂੰ ਕੋਈ ਵੀ ਅਹੁਦਾ ਨਹੀਂ ਦਿਤਾ ਗਿਆ। ਹੁਣ ਕੈਪਟਨ ਅਮਰਿੰਦਰ ਅਤੇ ਨਵਜੋਤ ਸਿੱਧੂ ਵਿਚਕਾਰ ਝਗੜਾ ਵਧਣ ਦੇ ਆਸਾਰ ਬਣ ਗਏ ਹਨ। ਜੇਕਰ ਮੰਤਰੀ ਮੰਡਲ ਦੇ ਵਾਧੇ ਸਮੇਂ ਡਿਪਟੀ ਮੁੱਖ ਮੰਤਰੀ ਦੇ ਅਹੁਦੇ ਦੀ ਗੱਲ ਹੁੰਦੀ ਹੈ ਤਾਂ ਨਵਜੋਤ ਸਿੱਧੂ ਕੋਲੋਂ ਇਹ ਅਹੁਦਾ ਹੁਣ ਦੂਰ ਜਾ ਸਕਦਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …