ਕਿਹਾ, ਜਦੋਂ ਸਾਡੇ ਲੀਡਰ ਨੂੰ ਸੱਦਾ ਨਹੀਂ ਦਿੱਤਾ, ਅਸੀਂ ਕਿਉਂ ਸਹੁੰ ਚੁੱਕੀਏ
ਅੰਮ੍ਰਿਤਸਰ/ਬਿਊਰੋ ਨਿਊਜ਼
ਕੈਬਨਿਟ ਮੰਤਰੀ ਨਵਜੋਤ ਸਿੱਧੂ ਵੱਲੋਂ ਮੇਅਰਾਂ ਦੀ ਚੋਣ ਬਾਰੇ ਜਾਣਕਾਰੀ ਨਾ ਹੋਣ ਦੇ ਖੁਲਾਸੇ ਮਗਰੋਂ ਅੱਜ ਉਨ੍ਹਾਂ ਦੇ ਸਮਰਥਕ ਕੌਂਸਲਰ ਵੀ ਹਾਊਸ ਦੀ ਪਹਿਲੀ ਬੈਠਕ ਵਿੱਚ ਸ਼ਾਮਲ ਨਹੀਂ ਹੋਏ। ਇਨ੍ਹਾਂ ਕੌਂਸਲਰਾਂ ਦਾ ਕਹਿਣਾ ਹੈ ਕਿ ਜੇਕਰ ਸਾਡੇ ਲੀਡਰ ਨੂੰ ਹੀ ਸੱਦਾ ਨਹੀਂ ਦਿੱਤਾ ਗਿਆ ਤਾਂ ਅਸੀਂ ਹਾਊਸ ਵਿੱਚ ਜਾ ਕੇ ਸਹੁੰ ਕਿਉਂ ਚੁੱਕੀਏ।
ਅੱਜ ਅੰਮ੍ਰਿਤਸਰ ਦੇ ਮਿਊਂਸੀਪਲ ਕਾਰਪੋਰੇਸ਼ਨ ਦਫਤਰ ਵਿੱਚ ਜਿੱਤੇ ਕੌਂਸਲਰਾਂ ਨੇ ਸਹੁੰ ਚੁੱਕੀ। ਇਸ ਤੋਂ ਬਾਅਦ ਮੇਅਰ ਦੇ ਨਾਲ-ਨਾਲ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਕੀਤੀ ਗਈ। ਦੂਜੇ ਪਾਸੇ ਹਾਊਸ ਵਿੱਚ ਕਈ ਕੁਰਸੀਆਂ ਖਾਲੀ ਨਜ਼ਰ ਆਈਆਂ। ਇਨ੍ਹਾਂ ਖਾਲੀ ਕੁਰਸੀਆਂ ਵਿੱਚ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਸਮਰਥਕ ਕੌਂਸਲਰਾਂ ਦੀਆਂ ਕੁਰਸੀਆਂ ਖਾਲੀ ਸਨ। ਦੂਜੇ ਪਾਸੇ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਸਿੱਧੂ ਦੀ ਸਹਿਮਤੀ ਤੋਂ ਬਾਅਦ ਹੀ ਸਾਰੇ ਨਿਗਮਾਂ ਦੇ ਮੇਅਰ ਬਣਾਉਣ ਦਾ ਫੈਸਲਾ ਲਿਆ ਗਿਆ ਸੀ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …