ਪਟਿਆਲਾ ਨਗਰ ਕੌਂਸਲ ਦੀ ਕਮਾਨ ਸੰਜੀਵ ਬਿੱਟੂ ਅਤੇ ਅੰਮ੍ਰਿਤਸਰ ਦੀ ਕਮਾਨ ਕਰਮਜੀਤ ਰਿੰਟੂ ਕੋਲ
ਚੰਡੀਗੜ੍ਹ/ਬਿਊਰੋ ਨਿਊਜ਼
ਅੰਮ੍ਰਿਤਸਰ ਅਤੇ ਪਟਿਆਲਾ ਨਗਰ ਨਿਗਮ ਦੇ ਮੇਅਰ ਸਮੇਤ ਮੁੱਖ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਟਿਆਲਾ ਮਿਊਂਸਪਲ ਕਾਰਪੋਰੇਸ਼ਨ ਦੀ ਕਮਾਨ ਸੰਜੀਵ ਕੁਮਾਰ ਬਿੱਟੂ ਨੂੰ ਸੌਂਪ ਦਿੱਤੀ ਗਈ ਹੈ ਜਦਕਿ ਕਰਮਜੀਤ ਰਿੰਟੂ ਅੰਮ੍ਰਿਤਸਰ ਦੇ ਮੇਅਰ ਚੁਣੇ ਗਏ ਹਨ। ਜਲੰਧਰ ਵਿੱਚ ਨਿਗਮ ਦੇ ਮੇਅਰ ਦੀ ਚੋਣ 25 ਜਨਵਰੀ ਨੂੰ ਹੋਵੇਗੀ।
ਇਸ ਦੇ ਨਾਲ ਹੀ ਪਟਿਆਲਾ ਦੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ‘ਤੇ ਜੋਗਿੰਦਰ ਸਿੰਘ ਯੋਗੀ ਚੁਣੇ ਗਏ ਹਨ। ਵਿਨਤੀ ਸੰਗਰ ਨੂੰ ਡਿਪਟੀ ਮੇਅਰ ਐਲਾਨਿਆ ਗਿਆ ਹੈ। ਅੰਮ੍ਰਿਤਸਰ ਤੋਂ ਰਮਨ ਬਖਸ਼ੀ ਨੂੰ ਸੀਨੀਅਰ ਡਿਪਟੀ ਮੇਅਰ ਤੇ ਯੂਨਸ ਕੁਮਾਰ ਨੂੰ ਡਿਪਟੀ ਮੇਅਰ ਥਾਪਿਆ ਗਿਆ ਹੈ।