4.7 C
Toronto
Saturday, October 17, 2026
spot_img
Homeਪੰਜਾਬਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਫਰਵਰੀ ਨੂੰ ਭਾਰਤ ਫੇਰੀ ਲਈ ਆਉਣਗੇ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਫਰਵਰੀ ਨੂੰ ਭਾਰਤ ਫੇਰੀ ਲਈ ਆਉਣਗੇ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਫਰਵਰੀ ਨੂੰ ਭਾਰਤ ਫੇਰੀ ਲਈ ਆਉਣਗੇਸ੍ਰੀ ਦਰਬਾਰ ਸਾਹਿਬ ਵਿਖੇ ਵੀ ਹੋਣਗੇ ਨਤਮਸਤਕ 

ਚੰਡੀਗੜ੍ਹ/ਬਿਊਰੋ ਨਿਊਜ਼

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਗਲੇ ਮਹੀਨੇ ਫਰਵਰੀ ਵਿੱਚ ਭਾਰਤ ਦੇ ਮਹਿਮਾਨ ਹੋਣਗੇ। ਇਸ ਫੇਰੀ ਦੌਰਾਨ ਉਹ ਦਰਬਾਰ ਸਾਹਿਬ ਵੀ ਜਾਣਗੇ। ਜਾਣਕਾਰੀ ਮੁਤਾਬਕ ਟਰੂਡੋ ਮੁੰਬਈ ਅਤੇ ਅਹਿਮਦਾਬਾਦ ਵੀ ਜਾ ਰਹੇ ਹਨ। ਟਰੂਡੋ ਨਰਿੰਦਰ ਮੋਦੀ ਦੇ ਸੱਦੇ ‘ਤੇ 17 ਤੋਂ 23 ਫਰਵਰੀ ਤੱਕ ਭਾਰਤ ਦੀ ਫੇਰੀ ‘ਤੇ ਹੋਣਗੇ।

ਚੇਤੇ ਰਹੇ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਪ੍ਰੈਲ 2015 ਵਿੱਚ ਕੈਨੇਡਾ ਦਾ ਦੌਰਾ ਕੀਤਾ ਸੀ। ਇਸ ਤੋਂ ਪਹਿਲਾਂ ਚਾਰ ਦਹਾਕੇ ਤੱਕ ਕਿਸੇ ਪ੍ਰਧਾਨ ਮੰਤਰੀ ਨੇ ਕੈਨੇਡਾ ਦੀ ਯਾਤਰਾ ਨਹੀਂ ਕੀਤੀ। ਇਸ ਭਾਰਤ ਫੇਰੀ ਬਾਰੇ ਟਰੂਡੋ ਦਾ ਕਹਿਣਾ ਹੈ ਕਿ ਦੋਵੇਂ ਮੁਲਕਾਂ ਵਿਚਾਲੇ ਇੱਕ ਖਾਸ ਰਿਸ਼ਤਾ ਹੈ, ਜਿਸ ਨੂੰ ਲੋਕਾਂ ਦੇ ਆਪਸੀ ਰਿਸ਼ਤੇ ਹੋਰ ਮਜ਼ਬੂਤ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਉਹ ਭਾਰਤ ਤੇ ਕੈਨੇਡਾ ਦੀ ਦੋਸਤੀ ਨੂੰ ਹੋਰ ਮਜ਼ਬੂਤ ਕਰਨਗੇ।”

RELATED ARTICLES
POPULAR POSTS