ਭਲਕੇ 25 ਜਨਵਰੀ ਨੂੰ ਫਿਲਮ ਹੋਵੇਗੀ ਰਿਲੀਜ਼
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਪਦਮਾਵਤ’ ਖਿਲਾਫ 5 ਰਾਜਾਂ ਵਿਚ ਰਾਜਪੂਤ ਸੰਗਠਨਾਂ ਵਲੋਂ ਵਿਰੋਧ ਲਗਾਤਾਰ ਜਾਰੀ ਹੈ। ਇਹ ਫਿਲਮ ਭਲਕੇ 25 ਜਨਵਰੀ ਨੂੰ ਰਿਲੀਜ਼ ਹੋਣੀ ਹੈ। ਅੱਜ ਰਾਜਸਥਾਨ ਵਿਚ ਚਿਤੌੜਗੜ੍ਹ ਕਿਲਾ ਬੰਦ ਕਰ ਦਿੱਤਾ ਗਿਆ ਹੈ। ਗੁਜਰਾਤ ਅਤੇ ਹਰਿਆਣਾ ਵਿਚ ਪ੍ਰਦਰਸ਼ਨਕਾਰੀਆਂ ਨੇ ਟਾਇਰ ਸਾੜ ਕੇ ਹਾਈਵੇ ਬੰਦ ਕਰ ਦਿੱਤਾ। ਗੁੜਗਾਉਂ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸ ਫੂਕ ਦਿੱਤੀ। ਗੁੜਗਾਓਂ ਅਤੇ ਚੰਡੀਗੜ੍ਹ ਸਮੇਤ ਹਰਿਆਣਾ ਦੇ ਚਾਰ ਸ਼ਹਿਰਾਂ ਵਿਚ ਧਾਰਾ 144 ਲਗਾਈ ਗਈ ਹੈ। ਮਹਾਰਾਸ਼ਟਰ ਵਿਚ ਵੀ ਫਿਲਮ ਦੇ ਵਿਰੋਧ ਵਿਚ ਭੰਨਤੋੜ ਕਰਨ ਵਾਲੇ 30 ਵਿਅਕਤੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਸੁਪਰੀਮ ਕੋਰਟ ਵਿਚ ਵਕੀਲ ਮਨੋਹਰ ਲਾਲ ਸ਼ਰਮਾ ਨੇ ਇਕ ਅਰਜ਼ੀ ਦਾਇਰ ਕੀਤੀ ਹੈ। ਇਸ ਵਿਚ ਫਿਲਮ ਦੇ ਕੁਝ ਦ੍ਰਿਸ਼ਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਇਸ ‘ਤੇ ਸੁਣਵਾਈ ਸੋਮਵਾਰ ਨੂੰ ਹੋਣੀ ਹੈ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …