ਹਾਈਕੋਰਟ ਨੇ ਉਪ ਚੋਣ ਦਾ ਨੋਟੀਫਿਕੇਸ਼ਨ ਜਾਰੀ ਕਰਨ ‘ਤੇ ਲਗਾਈ ਰੋਕ
ਨਵੀਂ ਦਿੱਲੀ/ਬਿਊਰੋ ਨਿਊਜ਼
ਲਾਭ ਵਾਲੇ ਅਹੁਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਲਈ ਥੋੜ੍ਹੀ ਜਿਹੀ ਰਾਹਤ ਭਰੀ ਖਬਰ ਆਈ ਹੈ। ਦਿੱਲੀ ਹਾਈਕੋਰਟ ਨੇ ‘ਆਪ’ ਦੇ 20 ਵਿਧਾਇਕਾਂ ਦੀ ਅਯੋਗਤਾ ਦੇ ਫੈਸਲੇ ‘ਤੇ ਸੁਣਵਾਈ ਕਰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ ਹੋਣ ਤੱਕ ਦਿੱਲੀ ਵਿਚ ਉਪ ਚੋਣਾਂ ਦੀ ਨੋਟੀਫਿਕੇਸ਼ਨ ਜਾਰੀ ਨਾ ਕਰਨ ਲਈ ਕਿਹਾ ਹੈ। ਇਸ ਮਾਮਲੇ ਵਿਚ ਹਾਈਕੋਰਟ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਕੋਲੋਂ ਵੀ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਚੇਤੇ ਰਹੇ ਕਿ ਚੋਣ ਕਮਿਸ਼ਨ ਨੇ ਸੰਸਦੀ ਸਕੱਤਰ ਦੇ ਅਹੁਦੇ ਸਬੰਧੀ ‘ਆਪ’ ਦੇ 20 ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਰਾਸ਼ਟਰਪਤੀ ਕੋਲ ਸਿਫਾਰਸ਼ ਭੇਜੀ ਸੀ ਤੇ ਰਾਸ਼ਟਰਪਤੀ ਨੇ ਇਸ ਨੂੰ ਮਨਜੂਰੀ ਵੀ ਦੇ ਦਿੱਤੀ ਸੀ।
Check Also
‘ਇਕ ਦੇਸ਼, ਇਕ ਚੋਣ’ ਬਿੱਲ ’ਤੇ ਲੋਕ ਸਭਾ ’ਚ ਵੋਟਿੰਗ
ਬਿੱਲ ਦੇ ਹੱਕ ਵਿਚ 269 ਅਤੇ ਵਿਰੋਧ ’ਚ 198 ਵੋਟਾਂ ਪਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ …