10 ਲੱਖ ਰੁਪਏ ਜੁਰਮਾਨਾ ਵੀ ਲਗਾਇਆ
ਪਟਨਾ/ਬਿਊਰੋ ਨਿਊਜ਼
ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੋਟਾਲਾ ਦੇ ਤੀਸਰੇ ਕੇਸ ਵਿਚ ਦੋਸ਼ੀ ਕਰਾਰ ਦੇ ਕੇ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ। ਰਾਂਚੀ ਦੀ ਸੀਬੀਆਈ ਅਦਾਲਤ ਵਿੱਚ ਚੱਲ ਰਹੀ ਸੁਣਵਾਈ ਦੌਰਾਨ ਚਾਰਾ ਘੋਟਾਲਾ ਮਾਮਲੇ ਵਿੱਚ ਤੀਸਰੇ ਕੇਸ ਦਾ ਵੀ ਫੈਸਲਾ ਆ ਗਿਆ ਹੈ । ਜਿਸ ਵਿੱਚ ਇੱਕ ਵਾਰ ਫਿਰ ਤੋਂ ਲਾਲੂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਉਨ੍ਹਾਂ ਨੂੰ 10 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ।
ਲਾਲੂ ਦੇ ਬੇਟੇ ਤੇਜਸਵੀ ਯਾਦਵ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਨੂੰ ਫਸਾਉਣ ਵਿੱਚ ਆਰਐਸਐਸ ਤੇ ਭਾਜਪਾ ਦੇ ਨਾਲ ਨਿਤੀਸ਼ ਕੁਮਾਰ ਨੇ ਵੀ ਵੱਡੀ ਭੂਮਿਕਾ ਅਦਾ ਕੀਤੀ ਹੈ। ਤੇਜਸਵੀ ਨੇ ਨਿਤੀਸ਼ ‘ਤੇ ਹਮਲਾ ਕਰਦੇ ਹੋਏ ਕਿਹਾ ਕਿ ਨੈਤਿਕ ਭ੍ਰਿਸ਼ਟਾਚਾਰ ਦੇ ਪਿਤਾਮਾ ਮੰਨੇ ਜਾਂਦੇ ਨਿਤੀਸ਼ ਦੀ ਕੈਬਨਿਟ ਵਿੱਚ 75 ਫ਼ੀਸਦੀ ਲੋਕ ਭ੍ਰਿਸ਼ਟ ਹਨ। ਉਨ੍ਹਾਂ ਕਿਹਾ ਕਿ ਨਿਤੀਸ਼ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ।
Check Also
ਡੋਨਾਲਡ ਟਰੰਪ ਨੇ ਦਵਾਈਆਂ ’ਤੇ ਟੈਰਿਫ ਲਗਾਉਣ ਦਾ ਕੀਤਾ ਐਲਾਨ
ਟਰੰਪ ਦੇ ਫੈਸਲੇ ਨਾਲ ਭਾਰਤੀ ਕੰਪਨੀਆਂ ਨੂੰ ਹੋ ਸਕਦਾ ਹੈ ਵੱਡਾ ਨੁਕਸਾਨ ਵਾਸ਼ਿੰਗਟਨ/ਬਿਊਰੋ ਨਿਊਜ਼ : …